ਅਜੈਪਾਲ ਸਿੰਘ ਮੀਰਾਂਕੋਟ ਵਲੋਂ ਭਾਰਤੀ ਹਾਕੀ ਟੀਮ ਨੂੰ ਵਧਾਈ-

ਖ਼ਬਰ ਸ਼ੇਅਰ ਕਰੋ
035606
Total views : 131852

ਅੰਮ੍ਰਿਤਸਰ, 8 ਅਗਸਤ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਭਾਜਪਾ ਆਗੂ ਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਨੇ ਪੈਰਿਸ ਉਲੰਪਿਕਸ 2024 ਵਿਚ ਕਾਂਸੀ ਦਾ ਤਗਮਾ ਜਿੱਤਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਹਾਰਦਿਕ ਵਧਾਈ ਦਿੱਤੀ। ਉਨਾਂ ਕਿਹਾ ਕਿ ਟੀਮ ਦੀ ਸਖਤ ਮਿਹਨਤ ਅਤੇ ਸ਼ਾਨਦਾਰ ਹੁਨਰ ਸਦਕਾ ਵਧੀਆ ਨਤੀਜੇ ਆਏ ਹਨ। ਉਨਾਂ ਕਿਹਾ ਕਿ ਸਾਨੂੰ ਟੀਮ ‘ਤੇ ਮਾਣ ਹੈ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।