Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ

ਖ਼ਬਰ ਸ਼ੇਅਰ ਕਰੋ
043980
Total views : 148963

ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਲੱਗੀਆਂ ਡਿਊਟੀਆਂ – ਐਸ.ਡੀ.ਐਮ.
ਅੰਮਿ੍ਤਸਰ, 14 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ ਪੁੰਨਿਆ ਤੇ ਪਹੁੰਚਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ 19 ਅਗਸਤ ਨੂੰ ਸਰਕਾਰੀ ਆਈ ਟੀ ਆਈ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ ਭਗਵੰਤ ਮਾਨ ਵਿਸੇਸ ਤੌਰ ਉਤੇ ਸ਼ਿਰਕਤ ਕਰਨਗੇ। ਉਨ੍ਹਾਂ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਸਮਾਗਮ ਵਿੱਚ ਹਾਜ਼ਰ ਹੋਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਬਾਬਾ ਬਕਾਲਾ ਸ: ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਇਸ ਮੌਕੇ ਮੇਲੇ ਲਈ ਆਉਣ ਵਾਲੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਨ, ਸੜਕਾਂ ਦੁਆਲਿਆਂ ਘਾਹ-ਬੂਟੀ ਵੱਢਣ, ਗਲੀਆਂ ਤੇ ਸੜਕਾਂ ਦੀ ਸਫਾਈ, ਵੱਖ-ਵੱਖ ਸੜਕਾਂ ‘ਤੇ ਵੱਡੀਆਂ ਪਾਰਕਿੰਗ ਬਨਾਉਣ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਡਾਕਟਰੀ ਸਹਾਇਤਾ ਲਈ ਟੀਮਾਂ ਤਾਇਨਾਤ ਕਰਨ, ਮੱਛਰ ਮਾਰ ਦਵਾਈ ਦੀ ਸਪਰੇਅ ਕਰਵਾਉਣ, ਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਅਤੇ ਮੇਲੇ ਮੌਕੇ ਵਹੀਕਲਾਂ ਦੀ ਆਵਾਜਾਈ ਨਿਯਮਤ ਕਰਨ ਲਈ ਪਾਰਟੀ ਕਰਮਚਾਰੀਆਂ ਨੂੰ ਅੱਗੇ ਹੋ ਕੇ ਸੇਵਾ ਕਰਨ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਮੇਲੇ ਮੌਕੇ ਸੰਗਤ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇ। ਉਨਾਂ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਦਾ ਪ੍ਰਬੰਧ ਤੇਜੀ ਨਾਲ ਚਲ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਇਸ ਸਮਾਗਮ ਨੂੰ ਨੇਪਰੇ ਚਾੜਨ ਲਈ ਲਗਾ ਦਿੱਤੀਆਂ ਗਈਆਂ ਹਨ।