Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਜੰਡਿਆਲਾ ਗੁਰੂ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ –

ਖ਼ਬਰ ਸ਼ੇਅਰ ਕਰੋ
046259
Total views : 154271

ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ

ਜੰਡਿਆਲਾ ਗੁਰੂ, 14 ਅਗਸਤ-(ਸਿਕੰਦਰ ਮਾਨ)-ਜੰਡਿਆਲਾ ਗੁਰੂ ਦੇ ਇੰਦਰ ਫਾਰਮ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਪਤਨੀ ਸੁਹਿੰਦਰ ਕੌਰ ਅਤੇ ਉਨ੍ਹਾਂ ਦੀ ਮਾਤਾ ਸੁਰਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਇਸ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਗਿੱਧੇ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਹੋਰ ਵੀ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਪੀਂਦਾ ਤੇ ਝੂਲੇ ਵੀ ਲਗਾਏ ਗਏ ਜਿਨ੍ਹਾਂ ਦਾ ਬੱਚਿਆਂ ਅਤੇ ਔਰਤਾਂ ਨੇ ਖੂਬ ਆਨੰਦ ਮਾਣਿਆ।

ਇਸ ਮੌਕੇ ਸ਼੍ਰੀਮਤੀ ਸੁਹਿੰਦਰ ਕੌਰ ਨੇ ਕਿਹਾ ਕਿ ਦੇਸ਼ ਹਮੇਸ਼ਾ ਸੱਭਿਆਚਾਰ ਅਤੇ ਸੱਭਿਅਤਾ ਨਾਲ ਅੱਗੇ ਵੱਧਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਸੂਬੇਦਾਰ ਸ਼ਣਾਖ ਸਿੰਘ, ਸੁਨੈਨਾ ਰੰਧਾਵਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।