Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

ਖ਼ਬਰ ਸ਼ੇਅਰ ਕਰੋ
050920
Total views : 167416

ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਖੁੱਡੀਆਂ

ਕਿਸਾਨੀ ਦੀ ਬਦਲੀ ਜਾਵੇਗੀ ਦਿਸ਼ਾ ਅਤੇ ਦਸ਼ਾ

ਅੰਮ੍ਰਿਤਸਰ, 15 ਅਗਸਤ- (ਡਾ. ਮਨਜੀਤ ਸਿੰਘ, ਸਿਕੰਦਰ ਮਾਨ )- ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ।

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦੇ ਸ. ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਿਛਲੇ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਰਕਾਰ ਨੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਮਿਲਦੀ ਪੈਨਸ਼ਨ 9400/- ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਧਰਮੀ ਫੌਜੀਆਂ ਦੀ ਪੈਨਸ਼ਨ 10 ਹਜ਼ਾਰ ਤੋਂ ਵੱਧਾ ਕੇ 12 ਹਜ਼ਾਰ ਕਰ ਦਿੱਤੀ ਗਈ ਹੈ।

ਸਿਹਤ ਸਹੂਲਤਾਂ ਦਾ ਜਿਕਰ ਕਰਦੇ ਉਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 842 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਜਿਨਾਂ ਵਿੱਚ ਕਰੀਬ ਪੌਣੇ 2 ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ।

ਹਾਲ ਹੀ ਵਿਚ ਓਲੰਪਿਕ ਖੇਡਾਂ ਵਿੱਚ ਜਿੱਤੀ ਹਾਕੀ ਟੀਮ ਨੂੰ ਵਧਾਈ ਦਿੰਦੇ ਉਨਾਂ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ ਨੂੰ ਨੌਕਰੀਆਂ, ਨਕਦ ਇਨਾਮ, ਤਿਆਰੀ ਲਈ ਨਕਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ ਅਤੇ 75 ਕਰੋੜ ਰੁਪਏ ਦੀ ਨਗਦ ਰਾਸ਼ੀ ਵੰਡੀ ਗਈ ਹੈ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਬੋਲਦੇ ਸ. ਖੁੱਡੀਆਂ ਨੇ ਕਿਹਾ ਕਿ 28 ਮਹੀਨਿਆਂ ਦੌਰਾਨ 702 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ।

ਸ. ਖੁੱਡੀਆਂ ਨੇ ਕੱਲ 16 ਅਗਸਤ ਨੂੰ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਮੈਡਮ ਜੀਵਨਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਜਿਲ੍ਹਾ ਸ਼ੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਅਸ਼ੋਕ ਤਲਵਾੜ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਜਿਲ੍ਹਾ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਮਨੀਸ਼ ਅਗਰਵਾਲ, ਮੈਂਬਰ ਟਰੇਡ ਕਮਿਸ਼ਨ ਸ੍ਰੀ ਜਸਕਰਨ ਬੰਦੇਸ਼ਾ, ਸ੍ਰੀ ਨਵਜੋਤ ਗ੍ਰੋਵਰ, ਸ: ਇਕਬਾਲ ਸਿੰਘ ਲਾਲਪੁਰਾ, ਸ੍ਰੀ ਸਤਪਾਲ ਸੋਖੀ, ਰਵਿੰਦਰ ਹੰਸ ਅਤੇ ਹੋਰ ਆਗੂ ਹਾਜ਼ਰ ਸਨ।