ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਜੰਡਿਆਲਾ ਗੁਰੂ ਵੱਲੋਂ ਸਾੜੀਆਂ ਗਈਆਂ ਕਾਪੀਆਂ।

ਖ਼ਬਰ ਸ਼ੇਅਰ ਕਰੋ
035612
Total views : 131859

ਜੰਡਿਆਲਾ ਗੁਰੂ, 15 ਅਗਸਤ-( ਸਿਕੰਦਰ ਮਾਨ)- ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਜੰਡਿਆਲਾ ਗੁਰੂ ਵੱਲੋਂ ਟਰੈਕਟਰ ਮਾਰਚ ਕਰਕੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸੂਬਾ ਆਗੂ ਜਰਮਨਜੀਤ ਸਿੰਘ ਬੁੰਡਾਲਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਰਤੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਸਤੇ ਕਾਨੂੰਨ ਲਿਆਦੇ ਗਏ ਹਨ ਜੋ ਦੇਸ਼ ਦੇ ਆਮ ਲੋਕਾਂ ਅਤੇ ਕਿਸਾਨਾਂ ਮਜ਼ਦੂਰਾਂ ਵਾਸਤੇ ਬੇਹੱਦ ਘਾਤਕ ਹਨ । ਓਹਨਾ ਕਿਹਾ ਕਿ ਇਹਨਾਂ ਕਾਨੂੰਨਾਂ ਰਾਹੀਂ, ਜਿਹੜੇ ਵੀ ਲੋਕ ਸਰਕਾਰ ਦੇ ਖਿਲਾਫ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ ਉਨ੍ਹਾਂ ਆਵਾਜ਼ਾਂ ਨੂੰ ਦਬਾਉਣ ਦਾ ਕੰਮ ਕੀਤਾ ਜਾਵੇਗਾ । ਓਹਨਾ ਇਸ ਮੌਕੇ ਮੰਗ ਕੀਤੀ ਗਈ ਕਿ ਭਾਰਤ ਸਰਕਾਰ ਇਹਨਾਂ ਕਨੂੰਨਾਂ ਨੂੰ ਫੌਰੀ ਤੌਰ ਤੇ ਵਾਪਸ ਲਵੇ ਅਤੇ 13 ਫਰਵਰੀ ਤੋਂ ਜਾਰੀ ਦਿੱਲੀ ਅੰਦੋਲਨ 2 ਦੀਆਂ ਮੰਗਾਂ ਤੇ ਢੁਕਵੀਂ ਕਾਰਵਾਈ ਕਰਦੇ ਹੋਏ ਹੱਲ ਕੀਤਾ ਜਾਵੇ। ਉਹਨਾਂ ਕਿਹਾ ਕਿ ਅਗਰ ਇਹ ਧੱਕੇ ਨਾਲ ਥੋਪੇ ਗਏ ਕਾਨੂੰਨ ਵਾਪਿਸ ਨਹੀਂ ਲਏ ਜਾਂਦੇ ਤਾਂ ਜਥੇਬੰਦੀ ਆਓਂਦੇ ਦਿਨਾਂ ਵਿੱਚ ਬਾਕੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਦੇਸ਼ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਤਿੱਖੇ ਐਕਸ਼ਨ ਕੀਤੇ ਜਾਣਗੇ ।

ਇਸ ਮੌਕੇ ਜੋਨ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ, ਪ੍ਰਗਟ ਸਿੰਘ ਗੁਨੋਵਾਲ, ਰੇਸ਼ਮ ਸਿੰਘ ਜੋਗਾ ਸਿੰਘ ਵਾਲਾ, ਮੁਖਬੈਨ ਸਿੰਘ ਜੋਧਾਨਗਰੀ, ਗੁਰਨੈਬ ਸਿੰਘ ਨੰਗਲ ਗੁਰੂ, ਮੰਗਲ ਸਿੰਘ ਦਸ਼ਮੇਸ਼ ਨਗਰ, ਡਾਕਟਰ ਹਰਜੀਤ ਸਿੰਘ ਬੁੰਡਾਲਾ, ਮਨਜੀਤ ਸਿੰਘ ਵਡਾਲਾ ਜੌਹਲ, ਰਣਜੀਤ ਸਿੰਘ ਮਾਨਾਂਵਾਲਾ, ਪਿਆਰ ਸਿੰਘ ਪੰਡੋਰੀ ਆਦਿ ਆਗੂ ਹਾਜਰ ਸਨ।