Total views : 131856
ਅੰਮ੍ਰਿਤਸਰ, 16 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁਮਾਇਸ਼ ਨਾਲ ਅਮਨ ਕਾਨੂੰ ਦੀ ਸਥਿਤੀ ਵਿਗੜਨ ਦੀ ਸੰਭਵਾਨਾ ਬਣੀ ਰਹਿੰਦੀ ਹੈ। ਇਸ ਲਈ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁਮਾਇਸ਼ ਦੀ ਕਾਰਵਾਈ ਤੇ ਰੋਕ ਲਗਾਇਆ ਜਾਣਾ ਅਤਿ ਜ਼ਰੂਰੀ ਹੈ। ਇਹ ਹੁਕਮ ਸਖਤੀ ਨਾਲ 15 ਨਵੰਬਰ 2024 ਤੱਕ ਲਾਗੂ ਰਹੇਗਾ।