Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ-

ਖ਼ਬਰ ਸ਼ੇਅਰ ਕਰੋ
043976
Total views : 148951

ਤਰਨ ਤਾਰਨ 19 ਅਗਸਤ -(ਡਾ. ਦਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਬਤੌਰ ਸਿਵਲ ਸਰਜਨ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਤੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਵਲੋਂ ਸਿਹਤ ਵਿਭਾਗ ਦੇ ਸਮੂਹ ਜਿਲਾ੍ਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਣਾਂ ਚਾਹੀਦਾ ਹੈ ਅਤੇ ਜਿਲੇ੍ਹ ਭਰ ਵਿਚ ਸਿਹਤ ਸਹੁਲਤਾਂ ਦੇ ਮਿਆਰ ਨੂੰ ਹੋਰ ਉੱਚਾ ਚੁਕਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ ਗੁਪਤਾ, ਜਿਲਾ੍ਹ ਸਿਹਤ ਅਫਸਰ ਡਾ ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਰਮਨਦੀਪ ਸਿੰਘ ਪੱਡਾ, ਡੀ.ਡੀ.ਐਚ.ਓ. ਡਾ ਸੰਦੀਪ ਬੰਬਰਾ, ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਸੁਖਜਿੰਦਰ ਸਿੰਘ, ਡਾ ਅਮਨਦੀਪ ਸਿੰਘ, ਡਾ ਰਨਦੀਪ ਸਿੰਘ, ਜਿਲਾ੍ਹ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ, ਗਰੁਦੇਵ ਸਿੰਘ, ਰਜਵੰਤ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।