Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਕੋਲਕੱਤਾ ਵਿਖੇ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਨੂੰ ਲੈ ਕੇ ਅੰਮ੍ਰਿਤਸਰ ਦੇ ਪੱਤਰਕਾਰਾਂ ਨੇ ਮਹਿਲਾ ਡਾਕਟਰ ਨੂੰ ਦਿੱਤੀ ਸ਼ਰਧਾਂਜਲੀ-

ਖ਼ਬਰ ਸ਼ੇਅਰ ਕਰੋ
046264
Total views : 154289

ਕੋਲਕੱਤਾ ਵਿਖੇ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਨੂੰ ਲੈ ਕੇ ਅੰਮ੍ਰਿਤਸਰ ਦੇ ਪੱਤਰਕਾਰਾਂ ਨੇ ਮਹਿਲਾ ਡਾਕਟਰ ਨੂੰ ਦਿੱਤੀ ਸ਼ਰਧਾਂਜਲੀ-

ਅੰਮ੍ਰਿਤਸਰ, 20 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਕੁਝ ਦਿਨ ਪਹਿਲਾਂ ਕੋਲਕਾਤਾ ਦੇ ਮੈਡੀਕਲ ਕਾਲਜ ਤੇ ਹਸਪਤਾਲ ’ਚ ਡਾਕਟਰੀ ਦੇ ਕੋਰਸ ਦੀ ਦੂਸਰੇ ਸਾਲ ਦੀ ਵਿਦਿਆਰਥਣ ਡਾਕਟਰ ਦੇ ਜਬਰ-ਜ਼ਨਾਹ ਤੇ ਘਿਨਾਉਣੇ ਕਤਲ ਦੇ ਵਿਰੋਧ ’ਚ ‘ਦਾ ਪ੍ਰੈਸ ਕਲੱਬ ਆਫ ਅਮ੍ਰਿਤਸਰ’ ਤੇ ਪੱਤਰਕਾਰਾਂ ਵੱਲੋਂ ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਮਹਾਤਮਾ ਗਾਂਧੀ ਜੀ ਦੇ ਬੁੱਤ ਨਜਦੀਕ ਮੋਮਬੱਤੀਆਂ ਜਗਾ ਕੇ ਮਹਿਲਾ ਡਾਕਟਰ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਾ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਦੇ ਪ੍ਰਧਾਨ ਰਾਜੇਸ਼ ਗਿੱਲ, ਜਰਨਲ ਸਕੱਤਰ ਮਨਿੰਦਰ ਸਿੰਘ ਮੋਗਾ ਅਤੇ ਸੀਨੀਅਰ ਵਾਈਸ ਪ੍ਰਧਾਨ , ਜਸਵੰਤ ਸਿੰਘ ਜੱਸ ਨੇ ਕਿਹਾ ਕਿ ਅੱਜ ਉਹ ਕੰਪਨੀ ਬਾਗ ਵਿਖੇ ਮਹਾਤਮਾ ਗਾਂਧੀ ਜੀ ਦੇ ਬੁੱਤ ਨਜਦੀਕ ਇਕੱਠੇ ਹੋ ਕੇ ਕੈਂਡਲ ਜਗਾ ਕੇ ਕੋਲਕੱਤਾ ਵਿਖੇ ਵਾਪਰੀ ਘਟਨਾ ਦੌਰਾਨ ਉਸ ਮਹਿਲਾ ਡਾਕਟਰ ਨੂੰ ਸ਼ਰਧਾਂਜਲੀ ਦੇ ਰਹੇ ਹਾਂ। ਉਹਨਾਂ ਕਿਹਾ ਕਿ ਮਹਿਲਾ ਡਾਕਟਰ ਦੇ ਘਿਨਾਾਉਣੇ ਕਤਲ ਦੇ ਮਾਮਲੇ ਵਿੱਚ ਇੱਕ ਪਾਸੇ ਸੁਪਰੀਮ ਕੋਰਟ ਦੇ ਵਿੱਚ ਹੇਰਿੰਗ ਚੱਲ ਰਹੀ ਦੂਜੇ ਪਾਸੇ ‘ਦਾ ਪ੍ਰੈਸ ਕਲੱਬ ਆਫ ਅੰਮ੍ਰਿਤਸਰ’ ਵੱਲੋਂ ਪਹਿਲ ਕਦਮੀ ਕਰਦੇ ਹੋਏ ਡਾਕਟਰਾਂ ਨੂੰ ਆਪਣੀਆਂ ਧੀਆਂ ਭੈਣਾਂ ਸਮਝ ਕੇ ਅੰਮ੍ਰਿਤਸਰ ਦੇ ਪੱਤਰਕਾਰਾਂ ਡਾਕਟਰਾਂ ਦਾ ਸਾਥ ਦਿੰਦੇ ਹੋਏ ਮੋਮਬੱਤੀਆਂ ਜਗਾ ਕੇ ਜਿੱਥੇ ਉਸ ਮਹਿਲਾ ਡਾਕਟਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ, ਉੱਥੇ ਹੀ ਡਾਕਟਰਾਂ ਦੇ ਪ੍ਰੋਟੈਸਟ ਦਾ ਸਮਰਥਨ ਵੀ ਕੀਤਾ ਗਿਆ।  ਓਹਨਾ ਕਿਹਾ ਕਿ ਬੇਸ਼ੱਕ ਇਸ ਮਾਮਲੇ ਦੇ ਵਿੱਚ ਜੋ ਮੀਡੀਆ ਨੇ ਕੰਮ ਕੀਤਾ ਹੈ ਉਹ ਸਲਾਘਾਯੋਗ ਹੈ ਮੀਡੀਆ ਤੇ ਕਈ ਆਰੋਪ ਲੱਗਦੇ ਨੇ ਪਰ ਅਜਿਹੀ  ਘਟਨਾ ਨੂੰ ਜਿਸ ਢੰਗ ਨਾਲ ਮੀਡੀਆ ਨੇ ਉਜਾਗਰ ਕੀਤਾ ਹੈ ਉਹ ਬਹੁਤ ਵੱਡੀ ਗੱਲ ਹੈ ਤੇ ਮੀਡੀਆ ਦੀ ਬਦੌਲਤ ਹੀ ਇਹ ਕੇਸ ਸੁਪਰੀਮ ਕੋਰਟ ਤੱਕ ਗਿਆ ਤੇ ਸੁਪਰੀਮ ਕੋਰਟ ਨੇ ਸੋ ਮੋਟੋ ਐਕਸ਼ਨ ਲਿਆ ਹੈ। ‘ਦਾ ਪ੍ਰੈਸ ਕਲੱਬ ਅੰਮ੍ਰਿਤਸਰ’ ਦਾ ਹਿੱਸਾ ਹੋਣ ਦੇ ਨਾਤੇ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਵੀ ਆਪਣਾ ਫਰਜ ਸਮਝਦੇ ਹੋਏ ਉਸ ਮਹਿਲਾ ਡਾਕਟਰ ਨੂੰ ਸ਼ਰਧਾਂਜਲੀ ਦਿੱਤੀ ਗਈ।