Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬੱਚਤ—ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
052023
Total views : 169005

22 ਅਗਸਤ ਨੂੰ ਤਹਿਸੀਲ ਲੋਪੋਕੇ ਦੇ ਪਿੰਡ ਕੋਟਲਾ ਡੂਮ ਵਿਖੇ ਲੱਗੇਗਾ ਕੈਂਪ
ਅੰਮ੍ਰਿਤਸਰ, 21 ਅਗਸਤ -(ਡਾ. ਮਨਜੀਤ ਸਿੰਘ, ਸਿਕੰਦਰਮਾਨ)- ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ 22 ਅਗਸਤ 2024 ਨੂੰ ਅਗਲਾ ਕੈਂਪ ਵਿਧਾਨ ਸਭਾ ਹਲਕਾ ਅਜਨਾਲਾ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟਲਾ ਡੂਮ ਦੇ ਗੁਰਦੁਆਰਾ ਹਾਲ ਵਿਖੇ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੋਪੋਕੇ ਪਿੰਡ ਦੇ ਕਲੱਸਟਰ ਵਿਚ ਕੋਟਲਾ ਡੂਮ,ਤੋਲਾ ਨੰਗਲ,ਕਲੇਰ, ਝੰਜੋਟੀ, ਬਲੱਗਣ,ਚੈਨਪੁਰ,ਖਿਆਲਾ ਖੁਰਦ, ਬੋਪਰਾਏ ਖੁਰਦ,ਬੋਪਾਰਾਏ ਕਲਾਂ ਅਤੇ ਬੋਪਾਰਾਏ ਬਾਜ ਸਿੰਘ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਪ ਦਾ ਵੱਧ ਤੋ ਵੱਧ ਲਾਭ ਉਠਾਉਣ।
ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।
—-
ਕੈਪਸ਼ਨ: ਫਾਇਲ ਫੋਟੋ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ