ਜੰਡਿਆਲਾ ਗੁਰੂ ਪੁਲਿਸ ਨੇ 48 ਘੰਟਿਆਂ ‘ਚ ਲੁਟੇਰੇ ਕੀਤੇ ਕਾਬੂ

ਖ਼ਬਰ ਸ਼ੇਅਰ ਕਰੋ
035630
Total views : 131885

ਜੰਡਿਆਲਾ ਗੁਰੂ, 23 ਅਗਸਤ-(ਦਿਆਲ ਅਰੋੜਾ, ਸਿਕੰਦਰ ਮਾਨ)- ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਪਿਛਲੇ ਦਿਨੀ ਜੰਡਿਆਲਾ ਗੁਰੂ ਦੇ ‘ਹੈਲੋ ਫੂਡ ਰੈਸਟੋਰੈਂਟ’ ‘ਚ ਪਿਸਤੌਲ ਦੀ ਨੋਕ ਤੇ ਲੁੱਟ ਕਰਨ ਵਾਲੇ ਲੁਟੇਰਿਆਂ ਨੂੰ 48 ਘੰਟਿਆ ਵਿੱਚ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਅਜੇਪਾਲ ਸਿੰਘ ਅਜੇ , ਪਰਮਜੀਤ ਸਿੰਘ ਪਰਮ, ਸ਼ਰਨਜੀਤ ਸਿੰਘ ਸੰਨੀ (ਸਾਰੇ ਵਾਸੀ ਜੰਡਿਆਲਾ ਗੁਰੂ) ਅਤੇ ਮਨਪ੍ਰੀਤ ਸਿੰਘ ਮੰਨਾ ਵਾਸੀ ਗਹਿਰੀ ਮੰਡੀ ਵਜੋਂ ਹੋਈ ਹੈ। ਉਨਾਂ ਦੱਸਿਆ ਕਿ ਦੋਸ਼ੀਆਂ ਕੋਲੋਂ ਦੋ ਖਿਡੌਣਾ ਪਿਸਤੌਲ, ਲੁੱਟ ਕੀਤੇ ਗਏ 32 ਹਜਾਰ ਰੁਪਏ ਅਤੇ ਦੋ ਮੋਬਾਈਲ ਫੋਨ ਬਰਾਮਦ ਕਰ ਲਏ ਗਏ ਹਨ। ਦੋਸ਼ੀਆਂ ਖਿਲਾਫ ਥਾਣਾ ਜੰਡਿਆਲਾ ਗੁਰੂ ਵਿਖੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।