Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਰਕਾਰੀ ਸਹੂਲਤਾਂ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
052023
Total views : 169005

ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ
28 ਅਗਸਤ ਨੂੰ ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ
ਅੰਮ੍ਰਿਤਸਰ, 27 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲੇ੍ਹ ਦੀਆਂ ਸਾਰੀਆਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।
ਉਨਾਂ ਦੱਸਿਆ ਕਿ 28 ਅਗਸਤ 2024 ਨੂੰ ਅਗਲਾ ਕੈਂਪ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਡੀ.ਏ.ਵੀ. ਸਕੂਲ ਹਾਥੀ ਗੇਟ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਕੈਂਪ ਲੱਗੇਗਾ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਕੈਪਸ਼ਨ : ਫਾਈਲ ਫੋਟੋ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ
==–