ਲੋਕਾਂ ਨੂੰ ਮਿਲਾਵਟ ਰਹਿਤ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਸਪਲਾਈ ਕਰਨ ਦੀ ਕਰਨ ਡੇਅਰੀਆਂ- ਵਧੀਕ ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
035611
Total views : 131858

ਮਿਲਾਵਟ ਕਰਨ ਵਾਲਿਆਂ ਵਿਰੁੱਧ ਅਮਲ ‘ਚ ਲਿਆਂਦੀ ਜਾਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫ਼ਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ
ਤਰਨ ਤਾਰਨ, 28 ਅਗਸਤ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਹੇਠ ਫੂਡ ਸੇਫ਼ਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵੀ ਫੂਡ ਸੇਫਟੀ ਦਾ ਰਜ਼ਿਸਟ੍ਰੇਸ਼ਨ ਕਰਵਾਉਣ ਲਈ ਹਦਾਇਤ ਦਿੱਤੀ।
ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਸਾਰੇ ਮੈਂਬਰਾਂ ਨੂੰ ਜੁਲਾਈ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ।ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲਾਂ ਨਾਲ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਿ ਸਕੂਲਾਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ।
ਅੱਗੇ ਡਾ. ਸੁਖਬੀਰ ਕੌਰ ਨੇ ਮੋਟੇ ਅਨਾਜ ਦੀਆਂ ਖੂਬੀਆਂ ਅਤੇ ਹੋਣ ਵਾਲੇ ਫਾਇਦਿਆਂ ਨੂੰ ਸਾਰਿਆ ਨਾਲ ਸਾਝਾ ਕੀਤਾ ਗਿਆ। ਇਸ ‘ਤੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਭ ਨੂੰ ਮੋਟੇ ਅਨਾਜ ਮਿਲਟਸ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਮੋਟੇ ਅਨਾਜ ਦੀ ਪੈਦਾਵਾਰ ਵਧਾਉਣੀ ਚਾਹੀਦੀ ਹੈ। ਜਿਸ ਨੂੰ ਉਗਾਉਣ ਵਿੱਚ ਪਾਣੀ ਵੀ ਘੱਟ ਇਸਤੇਮਾਲ ਹੁੰਦਾ ਹੈ।
ਫੂਡ ਸੇਫਟੀ ਆੱਨ ਵੀਲਜ਼ ਵੈੱਨ ਬਾਰੇ ਜਾਣਕਾਰੀ ਦਿੰਦਿਆ ਹੋਇਆ ਡਾ. ਸੁਖਬੀਰ ਕੌਰ ਨੇ ਕਿਹਾ ਕਿ ਜਨਵਰੀ 2024 ਤੋਂ ਤਰਨ ਤਾਰਨ ਦੀ ਫੂਡ ਸੇਫ਼ਟੀ ਆੱਨ ਵੀਲਸ ਉਪਰੇਸ਼ਨਲ ਹੋ ਗਈ ਹੈ ਅਤੇ ਉਹ ਵੱਖ-ਵੱਖ ਪਿੰਡਾਂ ਵਿੱਚ ਅਤੇ ਸਕੂਲਾਂ ਵਿੱਚ ਅਵੇਰਨੈਸ ਟੈਸਟਿੰਗ ਅਤੇ ਟਰੇਨਿੰਗ ਦਾ ਕੰਮ ਕਰ ਰਹੀ ਹੈ। ਨਾਲ ਹੀ ਇਹ ਅਪੀਲ ਕੀਤੀ ਕਿ ਸਭ ਮੈਬਰਾਨ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਦੱਸਣ ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਆਏ ਡੇਅਰੀਆਂ ਦੇ ਨੁਮਾਇੰਦਿਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਉਹ ਤਰਨ ਤਾਰਨ ਦੇ ਲੋਕਾਂ ਨੂੰ ਮਿਲਾਵਟ ਰਹਿਤ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਸਪਲਾਈ ਕਰਨ ਦੀ ਕਰਨ ਅਤੇ ਇਸ ਵਿੱਚ ਮਿਲਾਵਟ ਕਰਨ ਵਾਲਿਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਸਵੱਛ ਖ਼ਾਦ ਪਦਾਰਥ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਰੰਤਰ ਇਸ ਵਾਸਤੇ ਉਪਰਾਲੇ ਕਰ ਰਿਹਾ ਹੈ।
———-