




Total views : 148983







ਬਟਾਲਾ, 06 ਜਨਵਰੀ — ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਟ੍ਰੇਨਿੰਗ ਪ੍ਰਾਪਤ ਕਰਨੀ ਚਾਹੀਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ ਕਾਡਰ 08 ਜਨਵਰੀ 2024 ਤੋਂ ਸੁਰੂ ਹੋ ਰਿਹਾ ਹੈ । ਇਸ ਕਾਡਰ ਵਿੱਚ ਸਾਬਕਾ ਸੈਨਿਕਾਂ, ਉਨ੍ਹਾ ਦੀਆਂ ਵਿਧਵਾਵਾਂ ਦੇ ਬੱਚੇ ਅਤੇ ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨਾਂ ਦੇ ਬੱਚਿਆਂ ਨੂੰ ਭਰਤੀ ਸਬੰਧੀ ਤਿਆਰੀ ਕਰਵਾਈ ਜਾਵੇਗੀ, ਜਿਸ ਵਿੱਚ ਸਰੀਰਿਕ ਫਿਟਨੈਸ ਦੇ ਨਾਲ ਲਿਖਤੀ ਪ੍ਰੀਖਿਆ ਦੀ ਸਿਖਲਾਈ ਵੀ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨਾਂ ਦੀ ਸਿਖਲਾਈ ਦੇ ਲਈ ਸਰਕਾਰ ਵੱਲੋਂ ਉੱਚ ਦਰਜੇ ਦਾ ਸਟਾਫ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਕਾਡਰ ਸੁਰੂ ਹੋਣ ਤੋਂ ਪਹਿਲਾਂ ਦਫਤਰੀ ਸਮੇਂ ਦੌਰਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਕਿਸੇ ਵੀ ਜਾਣਕਾਰੀ ਲਈ ਮੋਬਾਇਲ ਨੰਬਰ 9915941948 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।






