




Total views : 154271







ਨਵੀਂ ਦਿੱਲੀ, 31 ਅਗਸਤ- ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਆਲ ਇੰਡੀਆ ਕਾਂਗਰਸ ਦਾ ਸਕੱਤਰ ਬਨਾਉਣ ‘ਤੇ ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ‘ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਨਿਯੁਕਤੀ ਲਈ ਹਾਈਕਮਾਂਡ ਦਾ ਤਹਿਦਿਲੋੰ ਧੰਨਵਾਦ ਕੀਤਾ ਗਿਆ ਅਤੇ ਵਧਾਈਆਂ ਦਿੱਤੀਆਂ ਗਈਆਂ।
ਵਰਣਨਯੋਗ ਹੈ ਕਿ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜੰਡਿਆਲਾ ਗੁਰੂ ਹਲਕੇ ਤੋਂ ਵਿਧਾਇਕ ਰਹੇ ਹਨ ਤੇ ਸਵ. ਸ. ਸਰਦੂਲ ਸਿੰਘ ਬੰਡਾਲਾ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਹਨ। ਇਸ ਤੋਂ ਪਹਿਲਾਂ ਡੈਨੀ ਬੰਡਾਲਾ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵੀ ਰਹਿ ਚੁੱਕੇ ਹਨ।
ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਦਿੱਲੀ ਦਾ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਦਾ ਸਕੱਤਰ ਬਣਾ ਕੇ ਬਹੁਤ ਮਾਣ ਸਤਿਕਾਰ ਬਖਸ਼ਿਆ ਹੈ






