




Total views : 161406






Total views : 161406ਜੰਡਿਆਲਾ ਗੁਰੂ, 1 ਸਤੰਬਰ (ਸਿਕੰਦਰ ਮਾਨ)- ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਪਿੰਡ ਨੰਗਲ ਗੁਰੂ ਵਿਖੇ ਇਕ ਘਰ ਵਿਚ ਧਮਾਕਾ ਹੋਣ ਨਾਲ ਔਰਤ ਸਮੇਤ 6 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੰਗਲ ਗੁਰੂ ਵਿਖੇ ਪਟਾਕੇ ਬਣਾਉਣ ਵਾਲੇ ਵਿਅਕਤੀਆਂ ਨੇ ਘਰ ਕਿਰਾਏ ‘ਤੇ ਲਿਆ ਸੀ, ਜਿਸ ਵਿਚ ਕੁਝ ਵਿਅਕਤੀ ਪਟਾਕੇ ਬਣਾਉਣ ਦਾ ਕੰਮ ਕਰਦੇ ਸਨ। ਜਿਥੇ ਅੱਜ ਅਚਾਨਕ ਧਮਾਕਾ ਹੋ ਗਿਆ, ਜਿਸ ਨਾਲ 6 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਧਮਾਕੇ ਵਿਚ ਜ਼ਖਮੀ ਹੋਣ ਵਾਲੇ ਵਿਅਕਤੀਆਂ ਨੂੰ ਅੰਮ੍ਰਿਤਸਰ ਵਿਖੇ ਵੱਖ-ਵੱਖ ਹਸਪਤਾਲਾਂ ਵਿਚ ਭੇਜਿਆ ਗਿਆ।
ਘਟਨਾ ਸੰਬੰਧੀ ਪਤਾ ਲੱਗਦਿਆਂ ਡੀ.ਐਸ.ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।







