Total views : 131868
ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਹੋ ਰਹੀ ਹੈ ਬੱਚਤ:
4 ਸਤੰਬਰ ਨੂੰ ਬੀ. ਬੀ. ਕੇ . ਡੀ. ਏ .ਵੀ ਕਾਲਜ ਅਤੇ 5 ਸਤੰਬਰ ਨੂੰ ਸਕੂਲ ਆਫ ਐਮੀਨੈਸ ਛੇਹਰਟਾ ਵਿਖੇ ਲਗਾਇਆ ਜਾਵੇਗਾ ਕੈਂਪ : ਡੀ.ਸੀ
ਅੰਮ੍ਰਿਤਸਰ, 3 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦ਼ਸਾਂ ਤਹਿਤ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਹਰ ਹਫ਼ਤੇ ਵੱਖ-ਵੱਖ ਥਾਵਾਂ ‘ਤੇ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ,ਜਿਸ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ‘ਚ 4 ਸਤੰਬਰ ਨੂੰ ਬੀ. ਬੀ. ਕੇ. ਡੀ. ਏ ਵੀ ਕਾਲਜ ਇਸਤਰੀਆਂ ਅਤੇ ਪੱਛਮੀ ਵਿਧਾਨ ਸਭਾ ਹਲਕੇ ਵਿਚ 5 ਸਤੰਬਰ ਨੂੰ ਸਕੂਲ ਆਫ ਐਮੀਨੈਸ ਛੇਹਰਟਾ ਵਿਖੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇੰਨਾਂ ਕੈਪਾਂ ਦਾ ਸਮਾਂ ਬਾਅਦ ਦੁਪਿਹਰ 12 ਵਜੇ ਤੋ 3 ਵਜੇ ਤੱਕ ਹੋਵੇਗਾ।
ਉਨਾਂ ਦੱਸਿਆ ਕਿ ਇੰਨਾਂ ਕੈਪਾਂ ਦੇ ਲੱਗਣ ਨਾਲ ਆਮ ਲੋਕਾਂ ਨੂੰ ਕਾਫੀ ਮਦਦ ਮਿਲਦੀ ਹੈ | ਸਮੇਂ ਦੀ ਬਚਤ ਹੁੰਦੀ ਹੈ ਅਤੇ ਖਰਚੇ ਵੀ ਘੱਟ ਹੁੰਦੇ ਹਨ।