Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਥਾਣਾ ਜੰਡਿਆਲਾ ਗੁਰੂ ਪੁਲਿਸ ਵੱਲੋਂ ਫ਼ਿਰੌਤੀ ਮੰਗਣ ਵਾਲੇ ਗੈਂਗ ਦਾ ਪਰਦਾਫਾਸ਼- 24 ਘੰਟਿਆਂ ਅੰਦਰ 5 ਦੋਸ਼ੀ ਗ੍ਰਿਫਤਾਰ

ਖ਼ਬਰ ਸ਼ੇਅਰ ਕਰੋ
046264
Total views : 154289

ਜੰਡਿਆਲਾ ਗੁਰੂ, 4 ਸਤੰਬਰ (ਸਿਕੰਦਰ ਮਾਨ) — ਅੱਜ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ੍ਰ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਨੰਗਲ ਗੁਰੂ ਵਿੱਚ ਆਰ.ਐਮ.ਪੀ. ਡਾਕਟਰ ਵਜੋਂ ਕਲੀਨਿਕ ਚਲਾ ਰਹੇ ਸੁਖਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਤਾਰਾਗੜ੍ਹ ਤਲਾਵਾਂ ਨੇ ਬੀਤੇ ਦਿਨ 03-09-2024 ਨੂੰ ਜੰਡਿਆਲਾ ਗੁਰੂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਸ਼ਿਕਾਇਤ ਕਰਤਾ ਵੱਲੋਂ ਦੱਸਿਆ ਗਿਆ ਕਿ ਉਸ ਨੂੰ ਅਣਪਛਾਤੇ ਵਿਦੇਸ਼ੀ ਫ਼ੋਨ ਨੰਬਰਾਂ ਰਾਹੀਂ ਬਾਰ ਬਾਰ ਕਾਲਾਂ ਆਉਂਦੀਆਂ ਰਹੀਆਂ ਸਨ, ਪਰ ਉਸ ਨੇ ਉਹ ਕਾਲਾਂ ਰਿਸੀਵ ਨਹੀਂ ਕੀਤੀਆਂ। 22 ਅਗਸਤ 2024 ਨੂੰ ਜਦ ਰਾਤ ਵੇਲ਼ੇ ਉਹ ਆਪਣਾ ਕਲੀਨਿਕ ਬੰਦ ਕਰਨ ਉਪਰੰਤ ਆਪਣੇ ਪੁੱਤਰ ਨਾਲ਼ ਘਰ ਵਾਪਸ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ ਤੇ ਉਹਨਾਂ ਦਾ ਫ਼ੋਨ ਚੁੱਕਣ ਅਤੇ 5 ਲੱਖ ਰੁਪਏ ਦੀ ਫਿਰੌਤੀ ਦੇਣ ਲਈ ਧਮਕਾਇਆ ਗਿਆ। ਇਸ ਮਾਮਲੇ ਦੀ ਸਖ਼ਤੀ ਨਾਲ਼ ਜਾਂਚ ਕਰਦਿਆਂ ਡੀਐਸਪੀ ਜੰਡਿਆਲਾ ਗੁਰੂ ਸ੍ਰ. ਰਵਿੰਦਰ ਸਿੰਘ ਅਤੇ ਇੰਸਪੈਕਟਰ ਮੁਖ਼ਤਿਆਰ ਸਿੰਘ ਵੱਲੋਂ ਆਪਣੀ ਪੁਲਿਸ ਟੀਮ ਸਮੇਤ ਆਧੁਨਿਕ ਤਕਨੀਕ ਦੀ ਮਦਦ ਨਾਲ 24 ਘੰਟੇ ਵਿੱਚ 7 ਮੈਂਬਰੀ ਫ਼ਿਰੌਤੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਫੜ੍ਹੇ ਇਹਨਾਂ ਦੋਸ਼ੀਆਂ ਕੋਲ਼ੋਂ ਦੇਸੀ ਪਿਸਤੌਲ 312 ਬੋਰ, ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਪਲਸਰ, XUV ਮਹਿੰਦਰਾ ਕਾਰ ਅਤੇ ਡੇਢ ਲੱਖ ਰੁਪਏ ਦੀ ਨਕਦੀ ਰਕਮ ਬਰਾਮਦ ਕੀਤੀ।                 ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸ੍ਰ ਚਰਨਜੀਤ ਸਿੰਘ ਨੇ ਦੱਸਿਆ ਕਿ 2 ਭਗੌੜੇ ਦੋਸ਼ੀ ਵੀ ਜਲਦ ਹੀ ਪੁਲਿਸ ਦੀ ਗਿਰਫ਼ਤ ਵਿੱਚ ਹੋਣਗੇ, ਕਿਸੇ ਦੋਸ਼ੀ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।