Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਅਹੁਦਾ ਸੰਭਾਲਿਆ

ਖ਼ਬਰ ਸ਼ੇਅਰ ਕਰੋ
043980
Total views : 148964

ਬਟਾਲਾ, 4 ਸਤੰਬਰ – ਹਰਜਿੰਦਰ ਸਿੰਘ ਕਲਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀਪੀਆਰਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਸੱਤ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ।
ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ ਦੇ ਨਾਲ ਗੁਰਦਾਸਪੁਰ ਡੀਪੀਆਰਓ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ।
ਗੁਰਦਾਸਪੁਰ ਵਿਖੇ ਚਾਰਜ ਲੈਣ ਤੋਂ ਬਾਅਦ ਪੱਤਰਕਾਰ ਸਾਥੀਆਂ ਨਾਲ ਗੱਲਬਾਤ ਕਰਦਿਆਂ ਡੀਪੀਆਰਓ ਕਲਸੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ।
ਜਿਲਾ ਲੋਕ ਸੰਪਰਕ ਅਫਸਰ ਦਾ ਅਹੁਦਾ ਸੰਭਾਲਣ ਮੌਕੇ ਦੇ ਪੱਤਰਕਾਰ ਸਾਥੀਆਂ ਤੋਂ ਇਲਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਭਾਰਤ ਭੂੂਸ਼ਣ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ, ਜਤਿੰਦਰ ਸਿੰਘ ਪੱਪਾ, ਨੀਰਜ ਸਲਹੋਤਰਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਸੁਧੀਰ ਮਹਾਜਨ ਸਾਬਕਾ ਐਮਸੀ, ਗੁਰਭੇਜ ਸਿੰਘ, ਮਲਕੀਤ ਸਿੰਘ ਸੈਣੀ, ਕਰਮਜੀਤ ਸਿੰਘ ਸੈਣੀ, ਪਰਮਜੀਤ ਸਿੰਘ ਕਲਸੀ ਜਿਲਾ ਭਾਸ਼ਾ ਅਫਸਰ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਲੈਕਚਰਾਰ ਡਾ ਸਰਦੂਲ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਔਲਖ, ਸੁਰਿੰਦਰ ਸਿੰਘ ਔਲਖ ਅਤੇ ਦਫਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ ।