ਸਕੂਲ ਆਫ਼ ਐੱਮੀਨੇੰਸ ਫ਼ਾਰ ਗਰਲਜ਼ ਜੰਡਿਆਲਾ ਗੁਰੂ ਵੱਲੋਂ ਮਨਾਇਆ ਗਿਆ ਅਧਿਆਪਕ ਦਿਵਸ-

ਖ਼ਬਰ ਸ਼ੇਅਰ ਕਰੋ
035624
Total views : 131878

ਜੰਡਿਆਲਾ ਗੁਰੂ, 5 ਸਤੰਬਰ (ਸਿਕੰਦਰ ਮਾਨ) – ਸਕੂਲ ਆਫ਼ ਐੱਮੀਨੇੰਸ ਫ਼ਾਰ ਗਰਲਜ਼ ਜੰਡਿਆਲਾ ਗੁਰੂ ਵੱਲੋਂ ਅੱਜ ਅਧਿਆਪਕ ਦਿਵਸ ਨੂੰ ਬੜੇ ਸਤਿਕਾਰ ਸਹਿਤ ਸਕੂਲ ਕੈਂਪਸ ਵਿਖੇ ਮਨਾਇਆ ਗਿਆ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਅਤੇ ਸਮੂਹ ਅਧਿਆਪਕਾਂ ਵੱਲੋਂ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਦੱਸਿਆ ਕਿ ਡਾ.ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਵਜੋਂ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ। ਕਿਉਕਿ ਸਿੱਖਿਆ ਖੇਤਰ ਵਿੱਚ ਰਾਧਾਕ੍ਰਿਸ਼ਨਨ ਜੀ ਦਾ ਬਹੁਤ ਵੱਡਮੁੱਲਾ ਯੋਗਦਾਨ ਹੈ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਅਧਿਆਪਕ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਗਿਆਨ ਅਤੇ ਕਲਮ ਹੈ, ਜਿਸ ਨਾਲ਼ ਉਹ ਵਿਦਿਆਰਥੀਆਂ ਦੇ ਜੀਵਨ ਨੂੰ ਸੇਧ ਦੇਕੇ ਉਹਨਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਸਦਾ ਯਤਨਸ਼ੀਲ ਰਹਿੰਦੇ ਹਨ। ਵਿਦਿਆਰਥੀਆਂ ਨੂੰ ਵੀ ਆਪਣੇ ਮਾਤਾ ਪਿਤਾ ਵਾਂਗ ਹਮੇਸ਼ਾ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਇਸ ਮੌਕੇ ਆਪਣੇ ਸਕੂਲ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਕੂਲ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਭਰੋਸਾ ਜਤਾਇਆ।