ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ 12 ਸਤੰਬਰ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ –

ਖ਼ਬਰ ਸ਼ੇਅਰ ਕਰੋ
035632
Total views : 131887
     ਜੰਡਿਆਲਾ ਗੁਰੂ, 6 ਸਤੰਬਰ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਮਿਤੀ 12 ਸਤੰਬਰ 2024 ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨੀ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
     ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਉਚੇਚੇ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕਰਨਗੇ।