




Total views : 161400






Total views : 161400ਕੱਲ 9 ਸਤੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ
ਵਿਆਹ ਪੁਰਬ ਸਮਾਗਮ ਵਿੱਚ ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਭਰਨਗੇ ਹਾਜਰੀ
ਬਟਾਲਾ, 8 ਸਤੰਬਰ-( ਨਸੀਹਤ ਬਿਊਰੋ)-ਵਿਆਹ ਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਕੱਲ 9 ਸਤੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਕੀਤਾ ਜਾਵੇਗਾ।
ਇਹ ਪ੍ਰਗਟਾਵਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੱਤਰਕਾਰ ਸਾਥੀਆਂ ਨਾਲ ਕੀਤੀ ਪਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੌਹਾਨ, ਬਲਬੀਰ ਸਿੰਘ ਬਿੱਟੂ, ਰਾਜੀਵ ਵਿੱਗ ਜਨਰਲ ਸੈਕਰਟਰੀ ਬਟਾਲਾ ਕਲੱਬ, ਹਰਵੰਤ ਮਹਾਜਨ ਸਕੱਤਰ, ਦੀਪਕ ਪੱਥਰੀਆ, ਹਨੀ ਤਰੇਹਨ ਅਤੇ ਪੁਨੀਤ ਬਾਂਸਲ ਵੀ ਮੋਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਸਭ ਤੋਂ ਪਹਿਲਾਂ ਦੇਸ਼-ਵਿਦੇਸ਼ ਵਿੱਚ ਬੈਠੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮਾਂ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਬੇਨਤੀ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਕੱਲ,9 ਸਤੰਬਰ ਨੂੰ ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਵਿਆਹ ਪੁਰਬ ਸਮਾਗਮ ਵਿੱਚ ਭਰਨਗੇ ਹਾਜਰੀ
ਉਨ੍ਹਾਂ ਅੱਗੇ ਦੱਸਿਆ ਕਿ ਹੰਸਲੀ ਪੁਲ, ਜਲੰਧਰ ਰੋਡ ਵਿਖੇ ਨਗਰ ਕੀਰਤਨ ਪਹੁੰਚਣ ਤੇ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜਿਲਾ ਪਰਸ਼ਾਸਨ ਵਲੋਂ ਦਿਨ ਰਾਤ ਵਿਆਹ ਪੁਰਬ ਸਮਾਗਮ ਨੂੰ ਸਫਲ ਬਣਾਉਣ ਲਈ ਕਾਰਜ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਅਤੇ ਆਵਾਜਾਈ ਦੀ ਨੂੰ ਸਹੂਲਤ ਨੂੰ ਮੁੱਖ ਰੱਖਦਿਆਂ ਪੁਖਤਾ ਪਰਬੰਧ ਕੀਤੇ ਗਏ ਹਨ। 5 ਆਰਜ਼ੀ ਤੌਰ ਤੇ ਬੱਸ ਅੱਡੇ ਬਣਾਏ ਗਏ ਹਨ।ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ, ਪੁਲਿਸ ਸਹਾਇਤਾ ਕੇਂਦਰ, ਵੱਖ ਵੱਖ ਸਥਾਨਾ ਤੇ ਵਹੀਕਲਾਂ ਲਈ ਪਾਰਕਿੰਗਾਂ ਬਣਾਈਆਂ ਗਈਆਂ ਹਨ। ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸਰਾਰਤੀ ਅਨਸਰਾਂ ਖਾਸਕਰਕੇ ਹੁੱਲੜਬਾਜੀ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਬਟਾਲਾ ਪੁਲਿਸ ਵਲੋਂ ਸ਼ਹਿਰ ਅਤੇ ਨਗਰ ਕੀਰਤਨ ਰੂਟਾਂ ਤੇ 100 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜੋ 24 ਘੰਟੇ ਸਖਤ ਨਜਰ ਰੱਖਣਗੇ।
ਉਨ੍ਹਾਂ ਸਮੂਹ ਸੰਗਤਾਂ ਤੇ ਖਾਸਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਵਿਆਹ ਪੁਰਬ ਸਮਾਗਮ ਵਿੱਚ ਸ਼ਰਧਾ ਭਾਵਨਾ ਨਾਲ ਪਹੁੰਚਣ ਅਤੇ ਕਿਸੇ ਕਿਸਮ ਦੀ ਅਜਿਹੀ ਹਰਕਤ ਨਾ ਕੀਤੀ ਜਾਵੇ, ਜਿਸ ਨਾਲ ਸਾਰਿਆਂ ਦੇ ਦਿਲਾਂ ਤੇ ਠੇਸ ਪਹੁੰਚੇ।
ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਤੇ ਖੂਬਸੂਰਤ ਰੱਖਣ ਲਈ ਸਹਿਯੋਗ ਕਰਨ। ਵੇਸਟੇਜ ਖੁੱਲੇ ਵਿੱਚ ਨਾ ਸੁੱਟਿਆ ਜਾਵੇ ਅਤੇ ਡਸਟਬੀਨਾਂ ਵਿੱਚ ਕੂੜਾ ਪਾਇਆ ਜਾਵੇ
ਉਨ੍ਹਾਂ ਮੀਡੀਆ ਸਾਥੀਆਂ ਦਾ ਧੰਨਵਾਦ ਕਰਦਿਆਂ ਇੱਕ ਵਾਰ ਫਿਰ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹੇ ਜਾਣਗੇ।







