Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

13 ਫਰਵਰੀ ਨੂੰ ਦਿੱਲੀ ਮੋਰਚੇ ਦੇ ਐਲਾਨ ਨੂੰ ਲੈ ਕੇ ਬਰਨਾਲਾ ਮਹਾਰੈਲੀ ਵਿੱਚ ਵੱਡੀ ਤਾਦਾਦ ਕਿਸਾਨਾਂ ਮਜਦੂਰਾਂ ਨੇ ਭਰੀ ਹੁੰਕਾਰ — ਹਜ਼ਾਰਾਂ ਟ੍ਰੈਕਟਰ ਟਰਾਲੀਆਂ ਦਿੱਲੀ ਵੱਲ ਕਰਨਗੇ ਕੂਚ

ਖ਼ਬਰ ਸ਼ੇਅਰ ਕਰੋ
046264
Total views : 154289

ਹਜ਼ਾਰਾਂ ਟ੍ਰੈਕਟਰ ਟਰਾਲੀਆਂ ਦਿੱਲੀ ਵੱਲ ਕਰਨਗੇ ਕੂਚ —

ਬਰਨਾਲਾ, 06 ਜਨਵਰੀ — ਕਿਸਾਨ ਮਜਦੂਰ ਹੱਕਾਂ ਲਈ ਦਿੱਲੀ ਕੂਚ ਦੇ ਐਲਾਨ ਦੇ ਚਲਦੇ ਦਾਣਾ ਮੰਡੀ ਬਰਨਾਲਾ ਵਿੱਚ ਕੀਤੀ ਗਈ ਕਿਸਾਨ ਮਜਦੂਰ ਮਹਾਂਰੈਲੀ ਵਿੱਚ ਵੱਡੇ ਇਕੱਠ ਨੂੰ ਸੰਸੰਯੁਕ ਕਿਸਾਨ ਮੋਰਚਾ ( ਗੈਰ ਰਾਜਨੀਤਕ) ਅਤੇ 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੋਵੇਂ ਫੋਰਮਾਂ ਦੀ ਸਾਂਝੇ ਤੌਰ ਤੇ ਅਗਵਾਈ ਹੇਠ ਭਾਰਤ ਪੱਧਰੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਅਤੇ ਦਿੱਲੀ ਘੋਲ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫ਼ਰਵਰੀ ਨੂੰ ਦੋਨਾਂ ਫੋਰਮਾਂ ਦੀ ਅਗਵਾਈ ਹੇਠ ਹਜ਼ਾਰਾਂ ਟਰੈਕਟਰ ਟਰਾਲੀਆਂ ਦਿੱਲੀ ਵੱਲ ਕੂਚ ਕਰਨਗੇ। ਅੱਜ ਦੀ ਮਹਾਂਰਲੀ ਦੇ ਠਾਠਾਂ ਮਾਰਦੇ ਇਕੱਠ ਵਿੱਚ ਸਰਕਾਰ ਖ਼ਿਲਾਫ਼ ਗੁੱਸਾ ਸਾਫ਼ ਝਲਕਦਾ ਨਜ਼ਰ ਰਿਹਾ ਸੀ ਅਤੇ ਲਗਦਾ ਸੀ ਕਿ ਕੇਂਦਰ ਸਰਕਾਰ ਨੂੰ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।

ਦੋਵੇਂ ਫੋਰਮਾਂ ਦੇ ਆਗੂਆਂ ਨੇ ਬੋਲਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲ ਕਾਂਡ ਦਾ ਇਨਸਾਫ ਕੀਤਾ ਜਾਵੇ, ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਮੁਹਈਆ ਕੀਤੀ ਜਾਵੇ, ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਬਾਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ, ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਢੰਗ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ, ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਓਹਨਾ ਕਿਹਾ ਕਿ ਅਗਰ ਸਰਕਾਰ ਦੁਆਰਾ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ 13 ਫ਼ਰਵਰੀ ਨੂੰ ਸਾਰੇ ਸੂਬਿਆਂ ਤੋਂ ਦਿੱਲੀ ਵੱਲ ਕੂਚ ਕਰਨਗੇ । ਰੈਲੀ ਨੂੰ ਉਸ ਸਮੇਂ ਹੋਰ ਵੀ ਹੁੰਗਾਰਾ ਮਿਲਿਆ, ਜਦੋਂ ਕ੍ਰਾਂਤੀਕਾਰੀ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਕਿਸਾਨਾਂ ਦੀ ਹਮਾਇਤ ਕੀਤੀ ਅਤੇ ਕਿਸਾਨ ਮਜਦੂਰਾਂ ਦੀ ਸਾਂਝ ਨੂੰ ਪੱਕਾ ਕੀਤਾ। ਰੈਲੀ ਵਿਚ ਕਿਸਾਨਾਂ ਨੇ ਦੋਵੇਂ ਹੱਥ ਖੜ੍ਹੇ ਕਰਕੇ ਮਤੇ ਪਾਸ ਕੀਤੇ ਜਿਸ ਵਿੱਚ ਸੂਬੇ ਅਤੇ ਦੇਸ਼ ਅੰਦਰ ਪੂਰਨ ਤੌਰ ਤੇ ਨਸ਼ਾਬੰਦੀ ਕੀਤੀ ਜਾਵੇ ਪੀੜਤ ਨੌਜਵਾਨਾਂ ਦਾ ਇਲਾਜ ਕਰਕੇ ਮੁੜ ਵਸੇਬਾ ਕਰਵਾਇਆ ਜਾਵੇ, ਹਰ ਤਰ੍ਹਾਂ ਤੇ ਆਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਡਰਾਈਵਰਾਂ ਸੰਬੰਧੀ ਬਣਾਏ ਕਾਨੂੰਨ ਵਿੱਚ ਸੋਧ ਕੀਤੀ ਜਾਵੇ ਮੁੜ ਵਿਚਾਰਿਆ ਜਾਵੇ, ਗੁਆਂਢੀ ਦੇਸ਼ਾਂ ਨਾਲ ਵਪਾਰਕ ਲਾਂਘੇ ਖੋਲ੍ਹ ਕੇ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇ ਵਪਾਰਕ ਨੀਤੀ ਤਹਿਤ ਕਿਸਾਨ ਮਜ਼ਦੂਰ ਦੀ ਆਰਥਿਕਤਾ ਨੂੰ ਬਲ ਦਿੱਤਾ ਜਾਵੇ, ਖੇਤੀ ਨਾਲ ਜੁੜੀਆਂ ਹੋਈਆਂ ਸਨ ਅਤਾਂ ਨੂੰ ਜਿਵੇਂ ਧੂਰੀ ਗੰਨਾ ਮਿੱਲ ਸੇਰੋ ਗੰਨਾ ਮਿੱਲ ਨਰਮੇ ਨਾਲ ਜੁੜੀਆਂ ਹੋਈਆਂ ਸਨਅਤਾ ਨੂੰ ਬਾਹਲ ਰੱਖਿਆ ਜਾਵੇ।

ਆਗੂਆਂ ਜਾਣਕਾਰੀ ਦਿੱਤੀ ਕਿ ਸੰਘਰਸ਼ ਸਬੰਧੀ ਵਿਸ਼ੇਸ਼ ਚਰਚਾ ਲਈ 10 ਜਨਵਰੀ ਨੂੰ ਚੰਡੀਗ੍ਹੜ ਵਿੱਚ ਬੁੱਧੀਜੀਵੀਆਂ ਨਾਲ ਸੰਵਾਦ ਕੀਤਾ ਜਾਵੇਗਾ, 20 ਅਤੇ 21 ਜਨਵਰੀ ਨੂੰ ਦਿੱਲੀ ਵਿੱਚ ਦੋਨਾਂ ਫੋਰਮਾਂ ਦੀ ਅਹਿਮ ਮੀਟਿੰਗ ਹੋਵੇਗਾ, 26 ਜਨਵਰੀ ਨੂੰ ਨਵਰੀਤ ਡਿਬਡਿੱਬਾ ਸਮੇਤ ਦਿੱਲੀ ਮੋਰਚੇ ਦੇ ਸਭ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਪੱਧਰ ਤੇ ਕੈਂਡਲ ਮਾਰਚ ਕੱਢੇ ਜਾਣਗੇ, ਦੋਨਾਂ ਫੋਰਮਾਂ ਵੱਲੋਂ ਸਾਂਝੀ ਕਮੇਟੀ ਬਣਾਈ ਜਾਵੇਗੀ ਜੋ ਕਿਸਾਨਾਂ ਮਜਦੂਰਾਂ , ਟਰਾਂਸਪੋਟਰਾ, ਮੁਲਾਜ਼ਮਾਂ ਅਤੇ ਰਹਿੰਦੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਦਿੱਲੀ ਸੰਘਰਸ਼ ਲਈ ਲਾਮਬੰਦੀ ਨੂੰ ਹੋਰ ਵਿਆਪਕ ਕਰੇਗੀ ।ਰੈਲੀ ਨੂੰ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਜਸਵਿੰਦਰ ਸਿੰਘ ਲੌਂਗੋਵਾਲ, ਸੁਖਵਿੰਦਰ ਸਿੰਘ ਖੋਸਾ, ਗੁਰਧਿਆਨ ਸਿੰਘ, ਸੁਖਪਾਲ ਸਿੰਘ ਡੱਫਰ, ਚਮਕੌਰ ਸਿੰਘ, ਸਤਨਾਮ ਸਿੰਘ ਬਾਗੜੀਆਂ, ਅਮਰਜੀਤ ਸਿੰਘ ਮੋਹੜੀ, ਬਲਦੇਵ ਸਿੰਘ ਸਿਰਸਾ, ਹਰਪਾਲ ਸਿੰਘ ਸੰਘਾ, ਬਚਿੱਤਰ ਸਿੰਘ ਕੋਟਲਾ, ਓਂਕਾਰ ਸਿੰਘ ਪੁਰਾਣਾ ਭੰਗਾਲਾ, ਸੁਰਜੀਤ ਸਿੰਘ ਫੂਲ, ਗੁਰਜਿੰਦਰ ਸਿੰਘ ਭੰਗੂ, ਜਸਦੇਵ ਸਿੰਘ ਲਲਤੋਂ, ਗੁਣਵੰਤ ਸਿੰਘ, ਮਲਕੀਤ ਸਿੰਘ, ਸੁਖਜੀਤ ਸਿੰਘ ਖੋਸਾ, ਰਾਜਵਿੰਦਰ ਸਿੰਘ ਰਾਜੂ, ਗੁਰਿੰਦਰ ਸਿੰਘ ਬੈਨੀਪਾਲ, ਗੁਰਮੀਤ ਸਿੰਘ ਮਾਂਗਟ, ਰਘਵੀਰ ਸਿੰਘ ਭੰਗਲਾ, ਰਣਜੀਤ ਸਿੰਘ ਜਲੰਧਰ, ਸੁਖਚੈਨ ਸਿੰਘ ਕੋਟਬੁੱਢਾ, ਜਰਨੈਲ ਸਿੰਘ, ਅਨੀਸ਼ ਖਟਕੜ ਆਦਿ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਲਦੇਵ ਸਿੰਘ ਜ਼ੀਰਾ ਅਤੇ ਇੰਦਰਜੀਤ ਸਿੰਘ ਘਣੀਆ ਨੇ ਨਿਭਾਈ ਅਤੇ ਸਟੇਜ ਸੰਚਾਲਨ ਕਮੇਟੀ ਵਿੱਚ ਰੇਸ਼ਮ ਸਿੰਘ ਜਾਤਰੀ, ਡਾਕਟਰ ਰਾਜਵੀਰ ਸਿੰਘ ਖੋਸਾ, ਸੁਖਵਿੰਦਰ ਕੌਰ, ਸੁਖਵਿੰਦਰ ਸਿੰਘ ਸਭਰਾ, ਦਿਲਬਾਗ਼ ਸਿੰਘ ਹਰੀਗੜ੍ਹ ਸ਼ਾਮਿਲ ਸਨ।