Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮਨਾਇਆ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ –

ਖ਼ਬਰ ਸ਼ੇਅਰ ਕਰੋ
053176
Total views : 170573
 ਜੰਡਿਆਲਾ ਗੁਰੂ, 12 ਸਤੰਬਰ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗਿਆਰਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਤਨਾਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
     ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਪ੍ਰਮਾਨੰਦ ਜੀ ਅਤੇ ਸ. ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ ਤੇ ਸੀ. ਭਾਜਪਾ ਆਗੂ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
            ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ, ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ, ਮਨਮੋਹਨ ਸਿੰਘ ਮੱਲੀ, ਡਾ: ਮਨਜੀਤ ਸਿੰਘ ਰਟੌਲ ਐਸ.ਐਮ.ੳ. ਝਬਾਲ,  ਜਸਜੀਤ ਸਿੰਘ ਢਿਲੋਂ ਮੈਨੇਜਰ, ਸੁੱਖ ਮੇਹਰਬਾਨਪੁਰ, ਐਡਵੋਕੇਟ ਸਰਬਜੀਤ ਸਿੰਘ ਜੋਸਨ, ਰੁਪਿੰਦਰ ਸਿੰਘ ਰੂਬੀ ਨਿੱਝਰ, ਡਾ. ਬੀ.ਐਸ. ਮੱਲੀ, ਹਰਭਜਨ ਸਿੰਘ ਆੜਤੀ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ  ਲਾਹੌਰੀਆ, ਬੱਲ ਸਿੰਘ ਜਾਣੀਆਂ, ਕੰਵਲਜੀਤ ਸਿੰਘ ਧਾਰੜ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੀਆ ਤਸਵੀਰਾਂ।