Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਭਾਜਪਾ ਆਗੂ ਤੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਵੱਲੋਂ ਰਾਹੁਲ ਗਾਂਧੀ ਦੇ ਬਿਆਨ ਦੀ ਪੁਰਜੋਰ ਸ਼ਬਦਾਂ ‘ਚ ਨਿੰਦਾ-

ਖ਼ਬਰ ਸ਼ੇਅਰ ਕਰੋ
051768
Total views : 168654

ਜੰਡਿਆਲਾ ਗੁਰੂ, 12 ਸਤੰਬਰ-(ਸਿਕੰਦਰ ਮਾਨ)- ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਸਿੱਖਾਂ ਲਈ ਦਿੱਤੇ ਗਏ ਬਿਆਨ ਦੀ ਜੰਡਿਆਲਾ ਗੁਰੂ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਸ. ਅਜੈਪਾਲ ਸਿੰਘ ਮੀਰਾਂਕੋਟ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦਾ ਇਹ ਬਿਆਨ ਸਿੱਖ ਕੌਮ ਦੇ ਨਾਲ-ਨਾਲ ਸਮੂਹ ਘੱਟ ਗਿਣਤੀ ਕੌਮਾਂ ਦੇ ਖਿਲਾਫ਼ ਹੈ। ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸੰਭਾਲਣ ਵਾਲੇ ਰਾਹੁਲ ਗਾਂਧੀ ਵਰਗੇ ਆਗੂ ਵੱਲੋਂ ਦਿੱਤਾ ਗਿਆ ਇਹ ਬਿਆਨ ਸ਼ੋਭਾ ਨਹੀਂ ਦਿੰਦਾ। ਇਹ ਕਹਿਣ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਸਿੱਖ ਇਤਿਹਾਸ ਪੜ੍ਹਨ ਦੀ ਸਖ਼ਤ ਲੋੜ ਹੈ। ਸਿੱਖਾਂ ਨੇ ਹਮੇਸ਼ਾ ਦੇਸ਼ ਅਤੇ ਧਰਮ ਲਈ ਕੁਰਬਾਨੀਆਂ ਦਿੱਤੀਆਂ ਹਨ। ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਆਪਣੇ ਆਪ ਵਿੱਚ ਬੇਮਿਸਾਲ ਹੈ। ਲੱਗਦਾ ਹੈ ਕਿ ਰਾਹੁਲ ਗਾਂਧੀ ਅਜਿਹਾ ਬਿਆਨ ਦੇਣ ਤੋਂ ਪਹਿਲਾਂ 1984 ਨੂੰ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਇਸ ਬਿਆਨ ਲਈ ਰਾਹੁਲ ਗਾਂਧੀ ਨੂੰ ਸਿੱਖ ਕੌਮ ਦੇ ਨਾਲ-ਨਾਲ ਪੂਰੇ ਭਾਰਤ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।