ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
035611
Total views : 131858

ਅੰਮਿ੍ਤਸਰ, 19 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਜਿਲ੍ਹਾ ਪ੍ਰਸਾਸ਼ਨ ਕਿਸਾਨਾਂ ਦੀਆਂ ਜਾਇਜ ਮੰਗਾਂ ਲਈ ਹਮੇਸ਼ਾਂ ਤੋਂ ਹੀ ਯਤਨਸ਼ੀਲ ਰਿਹਾ ਹੈ ਅਤੇ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਜੋ ਪਰਿਵਾਰ ਸਰਕਾਰੀ ਨੌਕਰੀ ਤੋਂ ਵਾਂਝੇ ਰਹਿ ਗਏ ਸਨ, ਨੂੰ ਵੀ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਵੱਖ ਵੱਖ ਮੰਗਾਂ ਸਬੰਧੀ ਜਾਣੂੰ ਕਰਵਾਇਆ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਕਿਸਾਨ ਸੰਘਰਸ਼ ਮਜਦੂਰ ਕਮੇਟੀ ਵੱਲੋਂ ਮੁੱਖ ਤੌਰ ਤੇ ਨੈਸ਼ਨਲ ਹਾਈਵੇ ਨਾਲ ਸਬੰਧਤ ਮੰਗਾਂ ਦਾ ਜਿਕਰ ਕੀਤਾ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਨਾਲ ਮਿਲ ਕੇ ਪਿੰਡ ਪੱਧਰ ਤੇ ਕੈਂਪ ਲਗਾ ਕੇ ਤੁਹਾਡੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਬਣਦਾ ਮੁਆਵਾਜਾ ਦਿਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਕਿਸੇ ਵੀ ਤਰ੍ਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦੇਵਾਂਗੇ।
ਕਿਸਾਨਾਂ ਵੱਲੋਂ ਡੀ:ਏ:ਵੀ ਖਾਦ ਦੀ ਕਮੀ, ਸੰਦਾਂ ਦੀ ਘਾਟ, ਬਾਰੇ ਵੀ ਦੱਸਿਆ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਨੈ ਕਿਹਾ ਕਿ ਹਰੇਕ ਸਹਿਕਾਰੀ ਸੁਸਾਇਟੀ ਨੂੰ ਆਪਣੇ ਸਟਾਕ ਦਾ ਡਿਸਪਲੇ ਬੋਰਡ ਲਗਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤੇ ਡੀ:ਏ:ਵੀ:ਪੀ ਖਾਦ ਕਮੀ ਲਈ ਸਰਕਾਰ ਨਾਲ ਪਹਿਲਾਂ ਹੀ ਗੱਲਬਾਤ ਚੱਲ ਰਹੀ ਹੈ। ਕਿਸਾਨਾਂ ਵੱਲੋਂ ਤਹਿਸੀਲਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਸਬੰਧੀ ਜਦੋਂ ਗੱਲ ਕੀਤੀ ਗਈ ਤਾਂ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਾਡਲ ਸਬ ਰਜਿਸਟਰਾਰ ਦਫਤਰ ਜਿਲ੍ਹਾ ਪੱਧਰ ਤੇ ਬਣਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ ਜਿਥੇ ਸਰਕਾਰੀ ਰੇਟਾਂ ਤੇ ਵਸੀਕਾ ਨਵੀਸ ਕੰਮ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ੳਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਖਤ ਹਦਾਇਤਾਂ ਹਨ ਕਿ ਪਰਾਲੀ ਦੀ ਅੱਗ ਨੂੰ ਹਰ ਕਿਸਮ ਤੇ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਵਾਤਾਵਰਣ ਨੂੰ ਬਚਾ ਸਕਦੇ ਹਾਂ।
ਕਿਸਾਨਾਂ ਵੱਲੋਂ ਪਿੰਡ ਪੱਧਰ ਤੱਕ ਫੈਲੇ ਨਸ਼ੇ ਨੂੰ ਲੈ ਕੇ ਕਿਹਾ ਗਿਆ ਕਿ ਸਾਡਾ ਨੌਜਵਾਨ ਵਰਗ ਨਸ਼ੇ ਦੀ ਦਲਦਲ ਵਿੱਚ ਲਗਾਤਾਰ ਫਸਦਾ ਜਾ ਰਿਹਾ ਹੈ ਜਿਸ ਤੇ ਐਸ:ਐਸ:ਪੀ ਦਿਹਾਤੀ ਸ੍ਰ ਚਰਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸਾਸ਼ਨ ਨਸ਼ੇ ਦੀ ਸਮਗਲਿੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰ ਰਿਹਾ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਕੋਲੋਂ ਵੀ ਸਹਿਯੋਗ ਮੰਗਦਿਆਂ ਕਿਹਾ ਕਿ ਜੇਕਰ ਤੁਹਾਡੇ ਆਲੇ ਦੁਆਲੇ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਿੱਜੀ ਤੌਰ ਤੇ ਦਿਓ, ਉਸ ਵਿਰੁੱਧ ਬਣਦੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੀਟਿੰਗ ਵਿੱਚ ਐਸ:ਡੀ:ਐਮ ਸ੍ਰੀ ਲਾਲ ਵਿਸ਼ਵਾਸ਼, ਜਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਰੰਧਾਵਾ, ਸਿਵਲ ਸਰਜਨ ਡਾ: ਕਿਰਨਦੀਪ ਕੌਰ, ਮੁੱਖ ਖੇਤੀਬਾੜੀ ਅਫਸਰ ਤਜਿੰਦਰ ਸਿੰਘ ਹੁੰਦਲ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ, ਬਾਜ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜਰ ਸਨ।

ਕੈਪਸ਼ਨ
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਅਤੇ ਐਸ:ਐਸ:ਪੀ ਦਿਹਾਤੀ ਸ੍ਰ ਚਰਨਜੀਤ ਸਿੰਘ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਦੇ ਹੋਏ।