Total views : 131873
ਅੰਮ੍ਰਿਤਸਰ, 21 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਦਿਹਾਤੀ ਖੇਤਰਾਂ ਵਿੱਚ ਲਗਭਗ 6 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦੇ ਮੋਹਰੀ ਹਲਕਿਆਂ ਦੀ ਕਤਾਰ ਵਿੱਚ ਖੜਾ ਹੋਇਆ ਹੈ ਅਤੇ ਇੱਥੋਂ ਦੇ ਹਰ ਨਾਗਰਿਕ ਨੂੰ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਅਸੀਂ ਦਿਨ ਰਾਤ ਸਰਗਰਮ ਹਾਂ। ਕੈਬਨਿਟ ਮੰਤਰੀ ਅਮਨ ਨੇ ਕਿਹਾ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਆਰੰਭ ਕਰਵਾਉਂਦੇ ਹੋਏ ਹੁਣ ਤੱਕ ਅਨੇਕਾਂ ਪ੍ਰੋਜੈਕਟ ਪਾਰਦਰਸ਼ੀ ਪ੍ਰਣਾਲੀ ਨਾਲ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਵੀ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹਨ।
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਅੱਜ ਪਿੰਡ ਛਾਪਾ ਰਾਮ ਸਿੰਘ ਵਿਖੇ 38 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸ਼ੁਰੂਆਤ ਕਰਵਾਈ। ਉਹਨਾਂ ਨੇ ਕਾਰਜਕਾਰੀ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਨਿਗਰਾਨੀ ਹੇਠ ਸਮੁੱਚੇ ਕਾਰਜਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ ਅਤੇ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ।
ਵਿਕਾਸ ਕਾਰਜਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਕੀਤੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਫਤਿਹਪੁਰ ਰਾਜਪੂਤਾਂ ਤੋਂ ਦਬੁਰਜੀ ਵਾਇਆ ਕਿਲਾ ਜੀਵਨ ਸਿੰਘ ਸੜਕ ਨੂੰ 12 ਤੋਂ 18 ਫੁੱਟ ਚੌੜੀ ਕਰਨ ਦੀ ਸ਼ੁਰੂਆਤ ਕੀਤੀ ਜਿਸ ਉੱਤੇ ਤਕਰੀਬਨ ਪੰਜ ਕਰੋੜ ਰੁਪਏ ਦੀ ਲਾਗਤ ਆਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਉੱਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਰਾਏਪੁਰ ਕਲਾਂ ਵਿਖੇ 7 ਲੱਖ ਰੁਪਏ, ਪਿੰਡ ਨਵਾਂ ਕੋਟ ਵਿਖੇ 6 ਲੱਖ ਰੁਪਏ, ਪਿੰਡ ਵਡਾਲੀ ਡੋਗਰਾਂ ਵਿਖੇ 7 ਲੱਖ ਰੁਪਏ ਅਤੇ ਪਿੰਡ ਦੇਵੀਦਾਸਪੁਰਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਮਾਂ ਦੀ ਸ਼ੁਰੂਆਤ ਕਰਾਈ।
ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਨ ਵਾਲੀ ਸਰਕਾਰ ਤੁਹਾਡੀ ਆਪਣੀ ਸਰਕਾਰ ਹੈ ਅਤੇ ਸਾਡੀ ਕੋਸ਼ਿਸ਼ ਪੰਜਾਬ ਦੇ ਹਰ ਪਿੰਡ ਦਾ ਵਿਕਾਸ ਕਰਨਾ ਹੈ। ਇਸ ਕੰਮ ਲਈ ਸਾਡੀ ਸਰਕਾਰ ਪਹਿਲੇ ਦਿਨ ਤੋਂ ਹੀ ਕੰਮ ਕਰ ਰਹੀ ਹੈ ਅਤੇ ਇਹ ਕੰਮ ਨਿਰੰਤਰ ਜਾਰੀ ਰਹੇਗਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਡੇ ਕੋਲ ਵਿਕਾਸ ਕੰਮਾਂ ਲਈ ਪੈਸੇ ਦੀ ਕਦੇ ਕਮੀ ਨਹੀਂ ਆਈ ਅਤੇ ਨਾ ਹੀ ਆਵੇਗੀ।