




Total views : 161406






Total views : 161406ਅੰਮ੍ਰਿਤਸਰ, 21 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਧੂਮਿਤਾ ਦਾ ਸਵੇਰ ਸਮੇਂ ਦੇਹਾਂਤ ਹੋ ਗਿਆ। ਜਿੰਨਾਂ ਦਾ ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।
ਵੱਖ ਵੱਖ ਰਾਜਨੀਤਕ ਤੇ ਸਤਾਧਾਰੀ ਪਾਰਟੀ ਦੇ ਆਗੂਆਂ ਨੇ ਅੰਤਿਮ ਯਾਤਰਾ ‘ਚ ਕੀਤੀ ਸ਼ਮੂਲੀਅਤ-

ਉਨ੍ਹਾਂ ਦੀ ਚਿਖਾ ਨੂੰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਗਨੀ ਦਿੱਤੀ। ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਪੋਸਟ ਸ਼ੇਅਰ ਕਰਕੇ ਵਿਧਾਇਕ ਕੁੰਵਰ ਨਾਲ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਵਿਧਾਇਕ ਕੁੰਵਰ ਦੇ ਨਾਲ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮੌਕੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਿਵਪੁਰੀ ਸ਼ਮਸ਼ਾਨਘਾਟ ‘ਚ ਵਿਧਾਇਕ ਦੀ ਪਤਨੀ ਦੇ ਸਸਕਾਰ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ: ਅਜੇ ਗੁਪਤਾ, ਸ਼੍ਰੀ ਦੁਰਗਿਆਣਾ ਕਮੇਟੀ ਦੇ ਮੁਖੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ, ਮਹੰਤ ਅਨੰਤ ਦਾਸ ਜੀ ਮਹਾਰਾਜ, ਡੀ.ਆਈ.ਜੀ ਸਤਿੰਦਰ ਸਿੰਘ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀ.ਸੀ.ਪੀ.ਲਾਅ ਐਂਡ ਆਰਡਰ ਆਲਮ ਵਿਜੇ ਸਿੰਘ, ਜ਼ਿਲ੍ਹਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਕੌਂਸਲਰ ਰਾਜਕੰਵਲਪ੍ਰੀਤਪਾਲ ਲੱਕੀ , ਮੀਨੂੰ ਸਹਿਗਲ, ਗੁਰਮੀਤ ਸਿੰਘ ਝਬਾਲ , ਪ੍ਰਮੋਦ ਭਾਟੀਆ ਅਤੇ ਵੱਖ-ਵੱਖ ਸਮਾਜ ਸੇਵੀ ਹਾਜ਼ਰ ਸਨ। ਰਾਜਨੀਤਿਕ, ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵੱਲੋਂ ਵੀਂ ਉਨ੍ਹਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।







