Total views : 131852
Total views : 131852
ਅੰਮ੍ਰਿਤਸਰ, 06 ਜਨਵਰੀ — ਪੁਲਿਸ ਜਿਲਾ ਅੰਮ੍ਰਿਤਸਰ (ਦਿਹਾਤੀ) ਅਧੀਨ ਪੈੰਦੇ ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਐੱਸ.ਐੱਚ.ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਥਾਣਾ ਤਰਸਿੱਕਾ ਦੇ ਐੱਸ.ਐੱਚ.ਓ. ਅਵਤਾਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ’ਤੇ ਜੰਡਿਆਲਾ ਗੁਰੂ ਪੁਲਿਸ ਦੇ ਸਹਿਯੋਗ ਨਾਲ ਜੰਡਿਆਲਾ ਗੁਰੂ ਦੇ ਵਾਰਡ ਨੰਬਰ 7 ਦੇ ਨਸ਼ਿਆਂ ਦੇ ਕੇਸ ’ਚ ਭਗੋੜੇ ਇੱਕ ਵਿਅਕਤੀ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ। ਉਨਾਂ ਦੱਸਿਆ ਕਿ ਇਸ ਸੰਬੰਧੀ ਜਾਂਚ ਪੜਤਾਲ ਜਾਰੀ ਹੈ।