Total views : 131859
ਚੰਡੀਗੜ੍ਹ, 23 ਸਤੰਬਰ- ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ। ਸਾਰੇ ਨਵ-ਨਿਯੁਕਤ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਨਵੇਂ ਮੰਤਰੀ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਦੇ ਹੋਏ ਪੰਜਾਬ ਨੂੰ ਫ਼ਿਰ ਤੋਂ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।