Total views : 131879
Total views : 131879
ਚੰਡੀਗੜ੍ਹ, 23 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਤੀਜੀ ਵਾਰ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਜਿਸ ਲਈ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਨੂੰ ਸੰਵਿਧਾਨ ਅਨੁਸਾਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਤਰੀ ਵਜੋਂ ਸਹੁੰ ਚੁਕਵਾਈ। 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੰਤਰੀਆਂ ਦੀ ਗਿਣਤੀ 15 ਹੋ ਗਈ ਹੈ।