Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ

ਖ਼ਬਰ ਸ਼ੇਅਰ ਕਰੋ
052021
Total views : 169003

ਬਿਹਤਰ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ
ਜਾਵੇਗਾ: ਡਾ. ਜੋਤੀ ਕੌਸ਼ਲ

ਬਰਨਾਲਾ, 24 ਸਤੰਬਰ – “ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਹਿੱਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਸਾਡੀ ਅਹਿਮ ਤੇ ਮੁਢਲੀ ਜ਼ਿੰਮੇਵਾਰੀ ਹੈ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਤਪਿੰਦਰਜੋਤ ਕੌਸ਼ਲ ਨੇ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਦਾ ਕਾਰਜ ਸੰਭਾਲਣ ਮੌਕੇ ਕੀਤਾ।
ਡਾ. ਤਪਿੰਦਰਜੋਤ ਕੌਸ਼ਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼ ਯੋਜਨਾ, ਮੁਫਤ ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆ ਅਤੇ ਗਰਭਵਤੀ ਔਰਤਾਂ ਦਾ ਮੁਫਤ ਟੀਕਾਕਰਨ ਸਮੇਤ ਕਈ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਆਮ ਲੋਕਾਂ ਨੂੰ ਹੋਰ ਵੀ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ., ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫਸਰ ਅਤੇ ਸਿਵਲ ਸਰਜਨ ਦਫਤਰ ਬਰਨਾਲਾ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦਾ ਚਾਰਜ ਸੰਭਾਲਣ ਮੌਕੇ ਸਵਾਗਤ ਕੀਤਾ।