Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਆਮ ਚੋਣਾਂ ਲਈ ਯੋਗਤਾ ਮਿਤੀ 1-1-2025 ਦੇ ਆਧਾਰ ਤੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਪੁਨਰਗਠਨ

ਖ਼ਬਰ ਸ਼ੇਅਰ ਕਰੋ
043981
Total views : 148972

ਜਿਲੇ ਵਿਚ ਪੋਲਿੰਗ ਸਟੇਸ਼ਨ ਦੀ ਗਿਣਤੀ ਹੋਈ 2150 – ਵਧੀਕ ਜਿਲ੍ਹਾ ਚੋਣ ਅਫਸਰ
ਅੰਮ੍ਰਿਤਸਰ 24 ਸਤੰਬਰ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਆਮ ਚੋਣਾਂ ਲਈ ਯੋਗਤਾ ਮਿਤੀ 1-1-2025 ਦੇ ਆਧਾਰ ਤੇ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕੀਤਾ ਗਿਆ ਹੈ। ਜਿਸ ਅਨੁਸਾਰ ਜਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵੱਧ ਕੇ 2150 ਹੋ ਗਈ ਹੈ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਪਹਿਲਾਂ 2134 ਪੋਲਿੰਗ ਸਟੇਸ਼ਨ ਸਨ।
ਉਨਾਂ ਮੀਟਿੰਗ ਕਰਦਿਆਂ ਦੱਸਿਆ ਕਿ ਵਿਧਾਨਸਭਾ ਹਲਕਾ 11-ਅਜਨਾਲਾ ਵਿੱਚ 188 ਪੋਲਿੰਗ ਸਟੇਸ਼ਨ, 12-ਰਾਜਾਸਾਂਸੀ ਵਿੱਚ 222, 13-ਮਜੀਠਾ ਵਿੱਚ 203, 14-ਜੰਡਿਆਲਾ (ਅ.ਜ) ਵਿੱਚ 216, 15- ਅੰਮ੍ਰਿਤਸਰ ਉੱਤਰੀ ਵਿੱਚ 204, 16- ਅੰਮ੍ਰਿਤਸਰ ਪੱਛਮੀ (ਅ.ਜ) ਵਿੱਚ 208, 17- ਅੰਮ੍ਰਿਤਸਰ ਕੇਂਦਰੀ ਵਿੱਚ 138, 18- ਅੰਮ੍ਰਿਤਸਰ ਪੂਰਬੀ ਵਿੱਚ 170, 19- ਅੰਮ੍ਰਿਤਸਰ ਦੱਖਣੀ ਵਿੱਚ 169, 20-ਅਟਾਰੀ (ਅ.ਜ) ਵਿੱਚ 198 ਅਤੇ 25-ਬਾਬਾ ਬਕਾਲਾ (ਅ.ਜ) ਵਿੱਚ 234 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੁੱਝ ਪੋਲਿੰਗ ਸਟੇਸ਼ਨਾਂ ਵਿਚ ਵੀ ਬਦਲਾਅ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 11-ਅਜਨਾਲੇ ਦੇ 4, 12-ਰਾਜਾਸਾਂਸੀ ਦੇ 1, 13-ਮਜੀਠਾ ਦੇ 42, 14-ਜੰਡਿਆਲਾ (ਅ.ਜ) ਦੇ 5, 15- ਅੰਮ੍ਰਿਤਸਰ ਉੱਤਰੀ ਦੇ 8, 16- ਅੰਮ੍ਰਿਤਸਰ ਪੱਛਮੀ (ਅ.ਜ) ਦੇ 1, 17- ਅੰਮ੍ਰਿਤਸਰ ਕੇਂਦਰੀ ਦੇ 1, 18- ਅੰਮ੍ਰਿਤਸਰ ਪੂਰਬੀ ਦੇ 15, 19- ਅੰਮ੍ਰਿਤਸਰ ਦੱਖਣੀ ਦੇ 6, 20-ਅਟਾਰੀ (ਅ.ਜ) ਦੇ 3 ਅਤੇ 25-ਬਾਬਾ ਬਕਾਲਾ (ਅ.ਜ) ਦੇ 4 ਪੋਲਿੰਗ ਸਟੇਸ਼ਨਾਂ ਦੇ ਬਿਲਡਿੰਗ ਦੇ ਨਾਮ ਅਤੇ ਬਿਲਡਿੰਗ ਵਿੱਚ ਤਬਦੀਲੀ ਵੀ ਕੀਤੀ ਗਈ ਹੈ।
ਉਨਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧ ਵਿੱਚ ਆਪਣੇ ਬੂਥ ਲੈਵਲ ਏਜੰਟਾਂ ਨੂੰ ਹਲਕਾ ਵਾਈਜ਼ ਸੂਚੀਆਂ ਮੁਹੱਈਆ ਕਰਵਾਉਣ ਅਤੇ ਉਨਾਂ ਦੇ ਧਿਆਨ ਵਿੱਚ ਇਹ ਲਿਆਂਦਾ ਜਾਵੇ ਕਿ ਕੁੱਝ ਪੋਲਿੰਗ ਸਟੇਸ਼ਨਾਂ ਨੂੰ ਬਦਲਿਆ ਗਿਆ ਹੈ। ਇਸ ਮੀਟਿੰਗ ਵਿੱਚ ਵਧੀਕ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ. ਅੰਮ੍ਰਿਤਸਰ ਸ: ਮਨਕੰਵਲ ਸਿੰਘ ਚਾਹਲ, ਆਰਟੀਏ ਸ: ਅਰਸ਼ਦੀਪ ਸਿੰਘ, ਐਸ.ਡੀ.ਐਮ. ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ.-1 ਸ੍ਰੀ ਲਾਲ ਵਿਸ਼ਵਾਸ਼, ਚੋਣ ਤਹਿਸੀਲਦਾਰ ਸ: ਇੰਦਰਜੀਤ ਸਿੰਘ, ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ