Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜਿਲਾ ਮਜਿਸਟਰੇਟ ਵੱਲੋਂ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ-

ਖ਼ਬਰ ਸ਼ੇਅਰ ਕਰੋ
051768
Total views : 168654

ਅੰਮ੍ਰਿਤਸਰ, 26 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ-ਕਮ-ਜਿਲਾ ਮਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਆ ਰਹੀਆਂ ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਜ਼ਿਲੇ ਦੇ ਸਾਰੇ ਲਾਇਸੈਂਸੀ ਅਸਲਾ ਧਾਰਕ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਆਪਣਾ ਅਸਲਾ ਪੁਲਿਸ ਥਾਣੇ ਜਾਂ ਅਸਲਾ ਡੀਲਰ ਕੋਲ 29 ਸਤੰਬਰ 2024 ਤੱਕ ਜਮਾ ਕਰਵਾਉਣ। ਉਹਨਾਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਰਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ, 2024 ਦੇ ਮਦੇਜਨਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸਡਿਊਲ ਜਾਰੀ ਕੀਤਾ ਗਿਆ ਹੈ , ਜਿਸਦੇ ਤਹਿਤ ਪੰਜਾਬ ਭਰ ਵਿੱਚ ਪੰਚਾਇਤ ਚੋਣਾਂ 15 ਅਕਤੂਬਰ 2024 ਨੂੰ ਹੋਣੀਆਂ ਹਨ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ, ਲੋਕ ਹਿੱਤ, ਸ਼ਾਂਤੀ ਬਣਾਈ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਤਮਈ ਢੰਗ ਨਾਲ ਨੇਪੜੇ ਚਾੜ੍ਹਣ ਲਈ ਜਿਲ੍ਹਾ ਵਿੱਚ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤੀ ਜਰੂਰੀ ਹੈ ਤਾਂ ਜੇ ਕਿਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਉਕਤ ਹਵਾਲੇ ਵਿੱਚ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਲਾਇਸੰਸੀ ਅਸਲਾ-ਧਾਰਕ ਆਪਣਾ ਅਸਲਾ ਲੋਕਲ ਪੁਲਿਸ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 29 ਸਤੰਬਰ 2024 ਨੂੰ ਸ਼ਾਮ 5:00 ਵਜੇ ਤੱਕ ਹਰ ਹਾਲਤ ਵਿੱਚ ਜਮ੍ਹਾ ਕਰਵਾਉਣਗੇ।
ਇਹ ਹੁਕਮ ਅੱਜ ਮਿਤੀ 25/09/2024 ਤੋਂ ਲੈ ਕੇ ਆਦਰਸ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।
===—