Total views : 131857
Total views : 131857
ਵੱਖ-ਵੱਖ ਹੋਈਆਂ ਖੇਡਾਂ ਵਿੱਚ ਕੀਤਾ ਪਹਿਲਾ ਸਥਾਨ ਹਾਸਲ
ਸਟੇਟ ਪੱਧਰੀ ਮੁਕਾਬਲਿਆਂ ਵਿੱਚ ਵੀ ਖਿਡਾਰੀ ਕਰਨਗੇ ਨਾਂਅ ਰੌਸ਼ਨ- ਕੋਚ ਮਨਮੋਹਨ ਸਿੰਘ
ਚੋਹਲਾ ਸਾਹਿਬ/ਤਰਨਤਾਰਨ, 28 ਸਤੰਬਰ-(ਰਾਕੇਸ਼ ਨਈਅਰ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਜਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਇਲਾਕੇ ਦੀਆਂ ਨਾਮਵਰ ਕਬੱਡੀ ਟੀਮਾਂ ਹਿੱਸਾ ਲੈ ਕੇ ਆਪੋ-ਆਪਣੀ ਕਲਾ ਦੇ ਜੌਹਰ ਦਿਖਾਕੇ ਲੋਕਾਂ ਦਾ ਮਨ ਮੋਹ ਰਹੀਆਂ ਹਨ। ਇਸੇ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਕਲੱਬ ਚੋਹਲਾ ਸਾਹਿਬ ਦੀ ਕਬੱਡੀ ਟੀਮ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੋਂ ਬਾਅਦ ਹੁਣ ਅਥਲੈਟਿਕਸ ਵਿੱਚੋਂ ਵੀ ਆਪਣੀ-ਆਪਣੀ ਉਮਰਾਂ ਦੀਆਂ ਹੋਈਆਂ ਖੇਡਾਂ ਵਿੱਚ ਕਬੱਡੀ ਖਿਡਾਰੀ ਜੀਵਨਜੋਤ ਸਿੰਘ ਨੇ ਗੋਲੇ ਵਿੱਚੋਂ ਅਤੇ ਲਾਂਗ ਜੰਪ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਇਸੇ ਤਰ੍ਹਾਂ ਮਨਜੀਤ ਸਿੰਘ,ਗੁਰਪ੍ਰੀਤ ਸਿੰਘ,ਰਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਵਲੋਂ ਵੀ ਸ਼ਾਟ ਪੁੱਟ ਅਤੇ ਲਾਂਗ ਜੰਪ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਹੈ।ਇਸ ਸਮੇਂ ਜੇਤੂ ਖਿਡਾਰੀਆਂ ਨੂੰ ਜਿਲ੍ਹਾ ਪੱਧਰ ‘ਤੇ ਉੱਚ ਅਧਿਕਾਰੀਆਂ ਵੱਲੋਂ ਮੈਡਲ ਅਤੇ ਹੋਰ ਵਿਸ਼ੇਸ਼ ਸਨਮਾਨ ਦੇਕੇ ਸਨਮਾਨਿਤ ਕਰਦੇ ਹੋਏ ਕਿਹਾ ਜ਼ਿਲ੍ਹਾ ਪੱਧਰੀ ਹੋਈਆਂ ਇੰਨ੍ਹਾਂ ਵੱਖ-ਵੱਖ-ਖੇਡਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਖਿਡਾਰੀ ਹੁਣ ਸਟੇਟ ਪੱਧਰੀ ਹੋਣ ਜਾ ਰਹੀਆਂ ਖੇਡਾਂ ਵਿੱਚ ਹਿੱਸਾ ਲੈਣਗੇ। ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਪੁੱਜੇ ਇੰਨ੍ਹਾਂ ਜੇਤੂ ਖਿਡਾਰੀਆਂ ਨੂੰ ਕਬੱਡੀ ਕੋਚ ਰਿਟਾਇਰਡ ਸਬ-ਇੰਸਪੈਕਟਰ ਮਨਮੋਹਨ ਸਿੰਘ ਭਿੱਖੀਕੇ, ਰਿਟਾਇਰਡ ਵਿਜੀਲੈਂਸ ਅਫਸਰ ਅਜਮੇਰ ਸਿੰਘ,ਰਾਏ ਦਵਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ, ਪਰਵੀਨ ਕੁਮਾਰ ਪੀਨਾ ਮੈਂਬਰ, ਭਗਤੀ ਭਲਵਾਨ, ਰਜਿੰਦਰ ਹੰਸ ਹਾਕੀ ਕੋਚ, ਦਇਆ ਸਿੰਘ ਹਾਕੀ ਖਿਡਾਰੀ ਆਦਿ ਵਲੋਂ ਅਸ਼ੀਰਵਾਦ ਦਿੱਤਾ ਗਿਆ ਅਤੇ ਅੱਗੇ ਜ਼ਿਲ੍ਹਾ ਪੱਧਰੀ ਹੋਣ ਜਾ ਰਹੀਆਂ ਖੇਡਾਂ ਵਿੱਚ ਵੀ ਇਸੇ ਤਰ੍ਹਾਂ ਜਿੱਤ ਹਾਸਲ ਕਰਕੇ ਆਪਣਾ ਅਤੇ ਕਲੱਬ ਦਾ ਨਾਂਅ ਰੌਸ਼ਨ ਕਰਨ ਦੀ ਕਾਮਨਾ ਕੀਤੀ।
ਫੋਟੋ ਕੈਪਸ਼ਨ: ਜ਼ਿਲ੍ਹਾ ਪੱਧਰੀ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤ ਹਾਸਲ ਕਰਨ ਵਾਲੇ ਖਿਡਾਰੀਆਂ ਨਾਲ਼ ਖੜ੍ਹੇ ਕਬੱਡੀ ਕੋਚ ਰਿਟਾਇਰਡ ਸਬ-ਇੰਸਪੈਕਟਰ ਮਨਮੋਹਨ ਸਿੰਘ ਭਿੱਖੀਕੇ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)
Post Views: 64