Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 100 ਕੇਸਾਂ ਦੀ ਕਮੀ ਆਈ

ਖ਼ਬਰ ਸ਼ੇਅਰ ਕਰੋ
049587
Total views : 164985

ਹੁਣ ਤੱਕ ਕਿਸਾਨਾਂ ਨੂੰ 92500 ਦਾ ਜੁਰਮਾਨਾ ਪਾਇਆ
ਅੰਮ੍ਰਿਤਸਰ , 30 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਿਨ ਰਾਤ ਕੋਸ਼ਿਸ਼ਾਂ ਦਾ ਨਤੀਜਾ ਹੈ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਹੁਣ ਤੱਕ ਅੱਗ ਦੇ ਕਰੀਬ 100 ਕੇਸ ਘੱਟ ਆਏ ਹਨ। ਇਹ ਪ੍ਰਗਟਾਵਾ ਕਰਦੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 30 ਸਤੰਬਰ ਤੱਕ 174 ਕੇਸ ਪਰਾਲੀ ਨੂੰ ਅੱਗ ਲਗਾਉਣ ਦੇ ਆ ਚੁੱਕੇ ਸਨ, ਜਦ ਕਿ ਇਸ ਸਾਲ ਕੇਵਲ 71 ਕੇਸ ਉਪਗ੍ਰਹਿ ਨੇ ਰਿਪੋਰਟ ਕੀਤੇ ਹਨ, ਜਿਨਾਂ ਵਿੱਚੋਂ ਸਾਰੀਆਂ ਹੀ ਥਾਵਾਂ ਉੱਤੇ ਸਾਡੇ ਨੋਡਲ ਅਧਿਕਾਰੀਆਂ ਨੇ ਪਹੁੰਚ ਕਰਕੇ ਜਾਂਚ ਕੀਤੀ ਹੈ। ਜਿਸ ਵਿੱਚੋਂ 36 ਥਾਵਾਂ ਉੱਤੇ ਅੱਗ ਲੱਗੀ ਪਾਈ ਗਈ ਅਤੇ ਇਹਨਾਂ ਕਿਸਾਨਾਂ ਨੂੰ 92 ਹਜਾਰ 500 ਰੁਪਏ ਦਾ ਜੁਰਮਾਨਾ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਜੁਰਮਾਨਾ ਉਗਰਾਉਣ ਵਿੱਚ ਵੀ ਇਸ ਸਾਲ ਪਿਛਲੇ ਸਾਲ ਨਾਲੋਂ ਤੇਜ਼ੀ ਹੈ ਅਤੇ ਹੁਣ ਤੱਕ 80 ਹਜਾਰ ਰੁਪਏ ਕਿਸਾਨਾਂ ਕੋਲੋਂ ਜੁਰਮਾਨੇ ਵਜੋਂ ਵਸੂਲੇ ਜਾ ਚੁੱਕੇ ਹਨ। ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਤੱਕ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜਮੀਨੀ ਰਿਕਾਰਡ ਵਿੱਚ 28 ਰੈਡ ਐਂਟਰੀ ਵੀ ਕੀਤੀਆਂ ਗਈਆਂ ਹਨ।
ਦੱਸਣ ਯੋਗ ਹੈ ਕਿ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਲਗਾਤਾਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਧਿਕਾਰੀਆਂ ਦੀਆਂ ਮੀਟਿੰਗਾਂ ਲੈ ਰਹੇ ਹਨ ਅਤੇ ਕੱਲ ਉਹਨਾਂ ਨੇ ਜਿਲਾ ਪੁਲਿਸ ਮੁਖੀ ਨੂੰ ਨਾਲ ਲੈ ਕੇ ਕਈ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਤੱਕ ਪਹੁੰਚ ਕੀਤੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਅੱਜ ਵੀ ਮੁੱਖ ਦਫਤਰ ਵਿਖੇ ਮੀਟਿੰਗਾਂ ਲਈ ਪਹੁੰਚੇ ਐਸਡੀਐਮ , ਤਹਿਸੀਲਦਾਰ ਅਤੇ ਹੋਰ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੰਮ ਤੋਂ ਤੁਰੰਤ ਵਿਹਲੇ ਕਰਕੇ ਉਹਨਾਂ ਨੂੰ ਪਰਾਲੀ ਦੀ ਅੱਗ ਰੋਕਣ ਲਈ ਖੇਤਾਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ । ਲਗਾਤਾਰ ਉਹਨਾਂ ਵੱਲੋਂ ਰੱਖੀ ਜਾ ਰਹੀ ਇਸ ਤਿੱਖੀ ਨਜ਼ਰ ਦਾ ਨਤੀਜਾ ਹੈ ਕਿ ਪਿੰਡ ਪੱਧਰ ਉੱਤੇ ਲਗਾਏ ਹੋਏ ਨੋਡਲ ਅਧਿਕਾਰੀ ਜਦੋਂ ਵੀ ਕਿਧਰੇ ਅੱਗ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਹ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਕਰਦੇ ਹਨ ਅਤੇ ਕਿਸਾਨਾਂ ਨੂੰ ਸਮਝਾਉਂਦੇ ਹਨ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ ਗੁਰਦੁਆਰਾ ਸਾਹਿਬਾਨ ਤੋਂ ਲਗਾਤਾਰ ਅਨਾਉਂਸਮੈਂਟਾਂ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ ਦਿੱਤਾ ਜਾ ਰਿਹਾ ਹੈ।