Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ- ਪਹਿਲੇ ਦਿਨ 50 ਮੀਟਰਕ ਟਨ ਝੋਨੇ ਦੀ ਹੋਈ ਖਰੀਦ

ਖ਼ਬਰ ਸ਼ੇਅਰ ਕਰੋ
046263
Total views : 154282

ਰਈਆ ਅਤੇ ਬੁਤਾਲਾ ਮੰਡੀ ਵਿੱਚ ਪਨਗਰੇਨ ਨੇ ਖਰੀਦਿਆ ਝੋਨਾ
ਅੰਮ੍ਰਿਤਸਰ, 1 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਲਈ ਐਲਾਨੀ ਗਈ ਪਹਿਲੀ ਅਕਤੂਬਰ ਨੂੰ ਹੀ ਅੱਜ ਅੰਮ੍ਰਿਤਸਰ ਜਿਲੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸ਼ਾਕਸ਼ੀ ਸਾਹਨੀ ਜਿਨਾਂ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਲਈ ਲਗਾਤਾਰ ਮੰਡੀ ਅਧਿਕਾਰੀਆਂ, ਏਜੰਸੀਆਂ , ਆੜਤੀਆਂ, ਸ਼ੈਲਰ ਮਾਲਕਾਂ ਅਤੇ ਕੰਬਾਈਨ ਆਪਰੇਟਰਾਂ ਤੱਕ ਮੀਟਿੰਗਾਂ ਕੀਤੀਆਂ ਗਈਆਂ ਸਨ, ਵੱਲੋਂ ਕੀਤੇ ਗਏ ਯਤਨਾਂ ਸਦਕਾ ਅੱਜ ਜਿਲ੍ਹੇ ਦੀ ਵੱਡੀ ਮੰਡੀ ਰਈਆ ਅਤੇ ਬੁਤਾਲਾ ਵਿੱਚ ਪਨਗਰੇਨ ਨੇ ਝੋਨੇ ਦੀ ਖਰੀਦ ਕੀਤੀ। ਅੱਜ ਪਹਿਲੇ ਦਿਨ ਕਰੀਬ 50 ਮੀਟਰਕ ਟਨ ਝੋਨਾ ਪਨਗਰੇਨ ਨੇ ਖਰੀਦਿਆ।
ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਐਸ ਡੀ ਐਮ ਬਾਬਾ ਬਕਾਲਾ ਸਾਹਿਬ ਸ ਅਮਨਪ੍ਰੀਤ ਸਿੰਘ ਨੇ ਮੰਡੀ ਵਿੱਚ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਹਨਾਂ ਨੇ ਇਸ ਮੌਕੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ । ਇਸ ਮੌਕੇ ਉਹਨਾਂ ਆੜਤੀਆਂ ਅਤੇ ਪੱਲੇਦਾਰਾਂ ਨਾਲ ਗੱਲਬਾਤ ਕਰਦੇ ਭਰੋਸਾ ਦਿੱਤਾ ਕਿ ਸਰਕਾਰ ਤੁਹਾਡੇ ਨਾਲ ਖੜੀ ਹੈ ਅਤੇ ਅਸੀਂ ਖਰੀਦ ਕੇਂਦਰਾਂ ਉੱਤੇ ਲਗਾਤਾਰ ਨਜ਼ਰ ਰੱਖਾਂਗੇ, ਫਿਰ ਵੀ ਜੇਕਰ ਕਿਸੇ ਨੂੰ ਫਿਰ ਵੀ ਕੋਈ ਸਮੱਸਿਆ ਖਰੀਦ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਸਾਡੇ ਨਾਲ ਰਾਬਤਾ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 50 ਖਰੀਦ ਕੇ ਅੰਦਰ ਬਣਾਏ ਗਏ ਹਨ ਅਤੇ ਉੱਥੇ ਮੰਡੀ ਬੋਰਡ ਵੱਲੋਂ ਲੋੜ ਅਨੁਸਾਰ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਹਰਮਨ ਥਿੰਦ, ਮੰਡੀ ਪ੍ਰਧਾਨ ਸ ਗੁਰਦੇਵ ਸਿੰਘ ਖਾਲਸਾ, ਆੜਤੀਆ ਗੁਰਮੇਜ ਸਿੰਘ , ਮੰਡੀ ਸੁਪਰਵਾਈਜ਼ਰ ਹਰਦੀਪ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ –ਰਈਆ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਐਸਡੀਐਮ ਸ ਅਮਨਪ੍ਰੀਤ ਸਿੰਘ। ਨਾਲ ਹਨ ਜਿਲਾ ਫੂਡ ਸਪਲਾਈ ਕੰਟਰੋਲਰ ਸ਼੍ਰੀ ਸਰਤਾਜ ਸਿੰਘ ਅਤੇ ਹੋਰ ਅਧਿਕਾਰੀ।