Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5.45 ਕਰੋੜ ਜਾਰੀ— ਗੁਰਮੀਤ ਸਿੰਘ ਖੁੱਡੀਆਂ

ਖ਼ਬਰ ਸ਼ੇਅਰ ਕਰੋ
043980
Total views : 148957

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਰਾਜ ਦੇ ਕੁੱਲ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਵੰਡੇ–

ਫਾਜਿਲ਼ਕਾ, 6 ਜਨਵਰੀ — ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5 ਕਰੋੜ 45 ਲੱਖ 17 ਹਜਾਰ 500 ਰੁਪਏ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ।ਜਿ਼ਲ੍ਹਾ ਫਾਜਿਲ਼ਕਾ ਵਿਚ 14538 ਹੈਕਟੇਅਰ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਪੂਰੇ ਰਾਜ ਦੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023—24 ਦੌਰਾਨ ਸੂਬੇ ਵਿਚ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜਿ਼ਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।

ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023—24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।