Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖੇਤੀਬਾੜੀ ਵਿਭਾਗ ਨੂੰ ਝੱਖੜ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਆਦੇਸ਼

ਖ਼ਬਰ ਸ਼ੇਅਰ ਕਰੋ
043979
Total views : 148955

ਅੰਮ੍ਰਿਤਸਰ 7 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਬੀਤੇ ਦਿਨੀ ਆਏ ਤੇਜ਼ ਹਨੇਰੀ ਅਤੇ ਤੂਫਾਨ ਕਾਰਨ ਫਸਲਾਂ ਦੇ ਨੁਕਸਾਨ ਹੋਣ ਦੀਆਂ ਆਈਆਂ ਖਬਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰੇਕ ਖੇਤ ਤੱਕ ਪਹੁੰਚ ਕਰਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਇਸ ਬਾਰੇ ਕਿਸਾਨਾਂ ਨੂੰ ਢੁਕਵਾਂ ਮਸ਼ਵਰਾ ਦੇਣ, ਤਾਂ ਜੋ ਉਹ ਆਪਣੀ ਫਸਲ ਆਸਾਨੀ ਨਾਲ ਸਾਂਭ ਸਕਣ। ਜਾਰੀ ਕੀਤੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਵੱਖ-ਵੱਖ ਮਾਧਿਅਮਾਂ ਰਾਹੀਂ ਨਿਮਨਹਸ਼ਤਾਖਰ ਦੇ ਧਿਆਨ ਵਿੱਚ ਆਇਆ ਹੈ ਕਿ 5 ਅਕਤੂਬਰ ਨੂੰ ਦੇਰ ਰਾਤ ਆਏ ਤੂਫਾਨ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਇਸ ਲਈ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਮੁੱਚੇ ਫੀਲਡ ਸਟਾਫ ਨੂੰ ਡਿਊਟੀ ਲਗਾਉਣ, ਜੋ ਤੁਰੰਤ ਫੀਲਡ ਵਿੱਚ ਇਸ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨਾਲ ਤਾਲਮੇਲ ਬਣਾਉਣ। ਜਿਥੇ ਕਿਤੇ ਵੀ ਤੁਫ਼ਾਨ ਝੋਨੇ ਦੀ ਫਸਲ ਡਿੱਗਣ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਫਸਲ ਦੀ ਸਾਂਭ-ਸੰਭਾਲ ਲਈ ਸਲਾਹ ਅਤੇ ਮਦਦ ਕਿਸਾਨਾਂ ਨੂੰ ਪ੍ਰਦਾਨ ਕਰਨਾ ਯਕੀਣੀ ਬਣਾਉਣ।