Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਲੋਕ ਸੰਪਰਕ ਵਿਭਾਗ ਦੇ ਸ੍ਰ ਬਲਦੇਵ ਸਿੰਘ ਪਰਿਵਾਰ ਨੂੰ ਦੇ ਗਏ ਅਚਾਨਕ ਸਦੀਵੀ ਵਿਛੋੜਾ

ਖ਼ਬਰ ਸ਼ੇਅਰ ਕਰੋ
051759
Total views : 168645

ਅੰਮ੍ਰਿਤਸਰ, 7 ਅਕਤੂਬਰ-(ਡਾ. ਮਨਜੀਤ ਸਿੰਘ,ਸਿਕੰਦਰ ਮਾਨ)-
ਅੱਜ ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਵਿੱਚ ਬਤੌਰ ਕਲਰਕ ਵਜੋਂ ਸੇਵਾਵਾਂ ਨਿਭਾ ਰਹੇ ਸ੍ਰ ਬਲਦੇਵ ਸਿੰਘ ਆਪਣੇ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਦੱਸਣਯੋਗ ਹੈ ਕਿ ਉਂਹ ਪਿਛਲੇ 30 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਸਨ। ਅੱਜ ਉਨ੍ਹਾਂ ਦਾ ਸ਼ਹੀਦਾਂ ਸਾਹਿਬ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਜਿਥੇ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਦੇ ਸਰੀਰ ਨੂੰ ਅਗਨ ਭੇਂਟ ਕੀਤਾ। ਉਹ ਆਪਣੇ ਪਿਛੇ ਪਤਨੀ ਤੋਂ ਇਲਾਵਾ ਇਕ ਲੜਕਾ ਅਤੇ ਇਕ ਲੜਕੀ ਛੱਡ ਗਏ ਹਨ।
ਇਸ ਮੌਕੇ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰ ਸ਼ੇਰ ਜੰਗ ਸਿੰਘ ਹੁੰਦਲ, ਰਿਟਾ: ਡਿਪਟੀ ਡਾਇਰੈਕਟਰ ਸ੍ਰ ਸੁਖਦੇਵ ਸਿੰਘ ਰੰਧਾਵਾ, ਸਹਾਇਕ ਲੋਕ ਸੰਪਰਕ ਅਫਸਰ ਸ੍ਰੀ ਯੋਗੇਸ਼ ਕੁਮਾਰ, ਸ੍ਰੀ ਜਗਵਿੰਦਰ ਸਿੰਘ, ਸ੍ਰੀ ਸਦਾਨੰਦ ਕੁਮਾਰ, ਸ੍ਰੀ ਨਰਿੰਦਰ ਸਿੰਘ, ਸ੍ਰੀ ਅੰਮ੍ਰਿਤ ਸਿੰਘ, ਸ੍ਰੀ ਅਰਵਿੰਦਰਪਾਲ ਸਿੰਘ ਅਤੇ ਸ਼ਿਵਾ ਕੁੰਦਰ ਵੀ ਹਾਜਰ ਸੀ।

ਫਾਈਲ ਫੋਟੋ ਸ੍ਰ ਬਲਦੇਵ ਸਿੰਘ