Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਸ਼ਹਿਰ ਵਿੱਚ ਗੈਸ ਪਾਈਪ ਲਾਈਨ ਸਬੰਧੀ ਕੋਈ ਵੀ ਸ਼ਿਕਾਇਤ ਲਈ ਕੰਪਨੀ ਦਾ ਨੰਬਰ ਮਿਲਾਓ -ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046259
Total views : 154271

ਅੰਮ੍ਰਿਤਸਰ 8 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸ਼ਹਿਰ ਵਿੱਚ ਘਰੇਲੂ ਗੈਸ ਸਪਲਾਈ ਕਰਨ ਲਈ ਪਾਈਪ ਲਾਈਨ ਵਿਛਾ ਰਹੀ ਕੰਪਨੀ ਨਾਲ ਸੰਬੰਧਿਤ ਆ ਰਹੀਆਂ ਸ਼ਿਕਾਇਤਾਂ ਧਿਆਨ ਵਿੱਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਕਾਰਪੋਰੇਸ਼ਨ ਅਤੇ ਕੰਪਨੀ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਦੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਤੁਰੰਤ ਨਿਪਟਾਉਣ ਦੀ ਹਦਾਇਤ ਕੀਤੀ। ਉਹਨਾਂ ਨੇ ਕਿਹਾ ਕਿ ਅਕਸਰ ਪਾਈਪ ਲਾਈਨ ਵਿਛਾਉਣ ਮੌਕੇ ਗਲੀਆਂ ਨਾਲੀਆਂ ਦੀ ਟੁੱਟ ਭੱਜ ਜਾਂ ਇੰਟਰਨੈਟ ਅਤੇ ਪਾਣੀ ਦੀਆਂ ਲਾਈਨਾਂ ਦਾ ਨੁਕਸਾਨ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਦਾ ਤੁਰੰਤ ਹੱਲ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਜਾਂ ਨਿਜੀ ਪ੍ਰਾਪਰਟੀ ਦਾ ਨੁਕਸਾਨ ਪਾਈਪ ਲਾਈਨ ਵਿਛਾਉਣ ਮੌਕੇ ਹੁੰਦਾ ਹੈ ਤਾਂ ਕਾਰਪੋਰੇਸ਼ਨ ਅਧਿਕਾਰੀ ਕੰਪਨੀ ਨਾਲ ਗੱਲ ਕਰਕੇ ਇਸ ਇਸ ਦਾ ਹੱਲ ਕਰਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ ।
ਉਹਨਾਂ ਨੇ ਕੰਪਨੀ ਨਾਲ ਸਬੰਧਤ ਸ਼ਿਕਾਇਤ ਲਈ ਫੋਨ ਨੰਬਰ 63535 31800 ਜਾਰੀ ਕਰਦੇ ਹੋਏ ਲੋਕਾਂ ਨੂੰ ਕਿਹਾ ਕਿ ਗੈਸ ਪਾਈਪ ਲਾਈਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਹੰਗਾਮੀ ਹਾਲਤ ਲਈ ਇਸ ਨੰਬਰ ਤੋਂ ਸਹਾਇਤਾ ਲਈ ਜਾਵੇ। ਉਹਨਾਂ ਨੇ ਕੰਪਨੀ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਇਹ ਨਿਸ਼ਚਿਤ ਕਰਨ ਕਿ ਇਹ ਨੰਬਰ 24 ਘੰਟੇ ਅਤੇ ਸੱਤ ਦਿਨ ਚਲਦਾ ਰਹੇ ਅਤੇ ਇਸ ਉਪਰ ਕਾਲ ਅਟੈਂਡ ਕਰਨ ਵਾਲੇ ਕਰਮਚਾਰੀ ਨੂੰ ਇਹ ਪਤਾ ਹੋਵੇ ਕਿ ਆ ਰਹੀ ਸ਼ਿਕਾਇਤ ਦਾ ਹੱਲ ਕਿਸ ਕਰਮਚਾਰੀ ਜਾਂ ਅਧਿਕਾਰੀ ਨੇ ਕਰਨਾ ਹੈ ਅਤੇ ਉਹ ਇਸ ਆਪਸੀ ਤਾਲਮੇਲ ਨੂੰ ਨਿਸ਼ਚਿਤ ਕਰੇ।