ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 16653 ਮੀਟਰਕ ਟਨ ਝੋਨੇ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
035610
Total views : 131857

274878 ਮੀਟਰਕ ਟਨ ਬਾਸਮਤੀ ਹੋਈ ਆਮਦ
24 ਘੰਟਿਆਂ ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਅਦਾਇਗੀ
ਅੰਮ੍ਰਿਤਸਰ, 9 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਝੌਨੇ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਵਿਚ ਕਾਫੀ ਤੇਜ਼ੀ ਆ ਗਈ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 16653 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਏਜ਼ਸੀਆਂ ਅਤੇ ਆੜਤੀਆਂ ਵਲੋ ਝੋਨੇ ਦੀ ਖਰੀਦ ਤੇਜੀ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਏਜੰਸੀਆਂ ਵੱਲੋਂ ਹੁਣ ਤੱਕ ਝੋਨੇ ਦੀ ਖਰੀਦ ਕਰਕੇ 7.97 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ ਜੋ ਕਿ ਕੁਲ 113.75 ਫੀਸਦੀ ਬਣਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵਲੋ ਨਿਰਵਿਘਨ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕੁੱਲ ਖਰੀਦ ਵਿਚੋਂ ਝੋਨੇ ਦੀ ਆਮਦ 16653 ਮੀਟਰਕ ਟਨ ਅਤੇ ਬਾਸਮਤੀ ਦੀ ਆਮਦ 274878 ਮੀਟਰਕ ਟਨ ਹੋਈ ਹੈ ਅਤੇ ਪ੍ਰਾਈਵੇਟ ਸੈਂਲਰ ਮਾਲਕਾਂ ਵੱਲੋਂ ਮੌਕੇ ਤੇ ਹੀ ਬਾਸਮਤੀ ਦੀ ਖਰੀਦ ਕਰਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਸਮਤੀ ਦੀ ਖਰੀਦ ਪ੍ਰਾਈਵੇਟ ਏਜੰਸੀਆਂ ਵਲੋਂ ਕੀਤੀ ਗਈ ਹੈ ਜਦਕਿ ਪਨਗਰੇਨ, ਮਾਰਕਫੈਡ, ਪਨਸਪ, ਐਫ.ਸੀ.ਆਈ., ਪੰਜਾਬ ਸਟੇਟ ਵੇਅਰਹਾਉਸ ਵਲੋਂ ਝੋਨੇ ਦੀ ਖਰੀਦੀ ਕੀਤੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਾਫੀ ਤੇਜੀ ਲਿਆਂਦੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਉਨਾਂ ਦੀ ਅਦਾਇਗੀ ਦਿਨਾਂ ਵਿੱਚ ਹੀ ਨਹੀਂ ਬਲਕਿ ਝੋਨੇ ਦੀ ਖਰੀਦ ਤੋਂ ਬਾਅਦ ਕੁਝ ਘੰਟਿਆਂ ਅੰਦਰ ਹੀ ਕਰ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਜਰੂਰੀ ਹੈ ਕਿ ਕਿਸਾਨ ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ। ਉਨ੍ਹਾਂ ਨੇ ਮੰਡੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਦੇ ਐਂਟਰੀ ਗੇਟ ਤੇ ਹੀ ਝੋਨੇ ਦੀ ਜਾਂਚ ਕਰਨ ਜੇਕਰ ਝੋਨਾ 17 ਫੀਸਦੀ ਵੱਧ ਨਮੀ ਵਾਲਾ ਆਉਂਦਾ ਹੈ ਤਾਂ ਉਸ ਨੂੰ ਮੰਡੀ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।