Total views : 131856
13.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਹੋਈ ਅਦਾਇਗੀ
ਅੰਮ੍ਰਿਤਸਰ, 10 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੋਜਾਨਾ ਮੰਡੀਆਂ ਵਿੱਚ ਖੁਦ ਪਹੁੰਚਣ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜਿਲੇ ਦੇ ਸਾਰੇ ਐਸ:ਡੀ:ਐਮਜ਼, ਮੰਡੀ ਅਧਿਕਾਰੀ, ਖੁਰਾਕ ਸਪਲਾਈ ਅਧਿਕਾਰੀ ਅਤੇ ਸਮੂਹ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਖੁਦ ਮੰਡੀਆਂ ਵਿੱਚ ਪਹੁੰਚਣ ਅਤੇ ਆਪਣੇ ਨਿਗਰਾਨੀ ਹੇਠ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਝੌਨੇ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਵਿਚ ਕਾਫੀ ਤੇਜ਼ੀ ਆ ਗਈ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 21340 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਏਜ਼ਸੀਆਂ ਅਤੇ ਆੜਤੀਆਂ ਵਲੋ 20668 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੇ ਅਤੇ ਵੱਖ ਵੱਖ ਏਜੰਸੀਆਂ ਵੱਲੋਂ 13.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵਲੋ ਨਿਰਵਿਘਨ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੰਡੀਆਂ ਵਿੱਚ 294519 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਹੈ ਅਤੇ ਵੱਖ ਵੱਖ ਪ੍ਰਾਈਵੇਟ ਸ਼ੈਲਰਾਂ ਮਾਲਕਾਂ ਵੱਲੋਂ ਮੌਕੇ ਤੇ ਹੀ ਸਾਰੀ ਬਾਸਮਤੀ ਦੀ ਖਰੀਦ ਕਰਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।
ਅੱਜ ਝੋਨੇ ਦੇ ਖਰੀਦ ਪਬ੍ਰੰਧਾਂ ਦਾ ਜਾਇਜਾ ਲੈਣ ਲਈ ਅੱਜ ਰੀਜਨਲ ਟਰਾਂਸਪੋਰਟ ਸਕੱਤਰ ਸ੍ਰ ਖੁਸ਼ਦਿਲ ਸਿੰਘ ਦੀ ਅਗਵਾਈ ਵਿੱਚ ਸ੍ਰ ਸਰਤਾਜ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ, ਜਿਲ੍ਹਾ ਮੰਡੀ ਅਫਸਰ ਸ੍ਰ ਅਮਨਦੀਪ ਸਿੰਘ ਅਤੇ ਵੱਖ ਵੱਖ ਏਜੰਸੀਆਂ ਦੇ ਮੈਨੇਜਰਾਂ ਨਾਲ ਜੰਡਿਆਲਾ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਦੇਖ ਰੇਖ ਹੇਠ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜਾ ਲਿਆ। ਇਸ ਮੌਕੇ ਆਰ:ਟੀ:ਏ ਸ੍ਰ ਖੁਸ਼ਦਿਲ ਸਿੰਘ ਨੇ ਦੱਸਿਆ ਕਿ ਜੰਡਿਆਲਾ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਦੇ ਨਾਲ ਨਾਲ ਲਿਫਟਿੰਗ ਵਿੱਚ ਵੀ ਕਾਫੀ ਤੇਜੀ ਲਿਆਂਦੀ ਗਈ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨਾਂ ਦੀ ਅਦਾਇਗੀ ਦਿਨਾਂ ਵਿੱਚ ਹੀ ਨਹੀਂ ਬਲਕਿ ਝੋਨੇ ਦੀ ਖਰੀਦ ਤੋਂ ਬਾਅਦ ਕੁਝ ਘੰਟਿਆਂ ਅੰਦਰ ਹੀ ਕੀਤੀ ਜਾ ਰਹੀ ਹੈ।
ਕੈਪਸ਼ਨ : ਸ੍ਰ ਖੁਸ਼ਦਿਲ ਸਿੰਘ ਰੀਜਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਦਾਣਾ ਮੰਡੀ ਜੰਡਿਆਲਾ ਵਿਖੇ ਝੋਨੇ ਦੀ ਲਿਫਟਿੰਗ ਦਾ ਜਾਇਜਾ ਲੈਂਦੇ ਹੋਏ।