




Total views : 161397






Total views : 161397ਦੁਸਿਹਰੇ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਨੇ ਕੀਤਾ ਅਗਨ ਭੇਂਟ-
ਜੰਡਿਆਲਾ ਗੁਰੂ, 12 ਅਕਤੂਬਰ (ਸਿਕੰਦਰ ਮਾਨ)-ਅੱਜ ਜੰਡਿਆਲਾ ਗੁਰੂ ਵਿਖੇ ਦੁਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮਧਾਮ ਨਾਲ਼ ਮਨਾਇਆ ਗਿਆ। ਇਸ ਵਿੱਚ ਉਚੇਚੇ ਤੌਰ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਪਹੁੰਚੇ, ਜਿੰਨਾਂ ਦੁਸਿਹਰੇ ਦੇ ਪੁਤਲੇ ਨੂੰ ਅਗਨ ਭੇਂਟ ਕੀਤਾ। ਇਸ ਤੋਂ ਪਹਿਲਾਂ ਵੱਖ ਵੱਖ ਬਾਜ਼ਾਰਾਂ ਵਿੱਚੋਂ ਝਾਕੀਆਂ ਕੱਢੀਆਂ ਗਈਆਂ।
ਇਸ ਮੌਕੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਗੱਲਬਾਤ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੌਕੇ ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ ਅਤੇ ਪੁਲਿਸ ਪ੍ਰਸ਼ਾਸਨ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ਼ ਨਿਪਟਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋ ਇਲਾਵਾ ਡੀ.ਐਸ.ਪੀ. ਜੰਡਿਆਲਾ ਰਾਵਿੰਦਰ ਸਿੰਘ, ਐਸ.ਐਚ.ਓ ਮੁਖਤਿਆਰ ਸਿੰਘ, ਟਾਾਊ ਇੰਚਾਰਜ ਨਰੇਸ਼ ਕੁਮਾਰ, ਸ਼੍ਰਰੀ ਨਰੇਸ਼ ਪਾਠਕ ਮੈਂਬਰ ਪੰਜਾਬ ਸਰਵਿਸ ਸਲੈਕਸ਼ਨ ਬੋਰਡ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਸੁਨੈਨਾ ਰੰਧਾਵਾ ਬਲਾਕ ਪ੍ਰਧਾਨ ਮਹਿਲਾ ਵਿੰਗ, ਕੁਲਵੰਤ ਸਿੰਘ ਮਲਹੋਤਰਾ, ਪ੍ਰਦੀਪ ਜੈਨ ਰੋਕੀ, ਸੋਨੀ, ਪ੍ਰਿੰਸ, ਰਾਹੁਲ ਪਸਾਹਣ, ਸੰਜੀਵ ਕੁਮਾਰ ਧਵਨ ਮੁਨੀਸ਼ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।







