Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਪੱਤਰਕਾਰ ‘ਤੇ ਹੋਏ ਹਮਲੇ ਦੀ ਨਿੰਦਾ

ਖ਼ਬਰ ਸ਼ੇਅਰ ਕਰੋ
049589
Total views : 164987

ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਵੇ- ਜੰਮੂ, ਜੰਡੂ
ਪੱਤਰਕਾਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ- ਮਾਨ, ਛਿੱਬਰ
ਅੰਮ੍ਰਿਤਸਰ 14 ਅਕਤੂਬਰ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬੀਤੇ ਕੱਲ ਬਟਾਲਾ ਵਿਖੇ ਪੱਤਰਕਾਰ ਰਵਨੀਸ਼ ਬਹਿਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ , ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ ਅਤੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਨੇ ਪੱਤਰਕਾਰ ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਅਰਸੇ ਦੌਰਾਨ ਪੱਤਰਕਾਰਾਂ ‘ਤੇ ਅੱਤਿਆਚਾਰ ਅਤੇ ਮੀਡੀਆ ਦਾ ਮੂੰਹ ਬੰਦ ਕਰਵਾਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਯੂਨੀਅਨ ਆਗੂਆਂ ਨੇ ਪੱਤਰਕਾਰ ‘ਤੇ ਹੋਏ ਹਮਲੇ ਨੂੰ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਦੱਸਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਦੇਸ਼ ਅੰਦਰ ਪੱਤਰਕਾਰਾਂ ਉਪਰ ਦਿਨੋ ਦਿਨ ਵੱਧ ਰਹੇ ਹਮਲੇ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਕੁਝ ਲੋਕ ਸੱਤਾ ਦੇ ਨਸ਼ੇ ਵਿੱਚ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਦੀਆਂ ਗੱਲਾਂ ਸਾਰੀਆਂ ਹਕੂਮਤਾਂ ਕਰਦੀਆਂ ਹਨ ਪਰ ਅਸਲ ਵਿੱਚ ਉਹਨਾਂ ਦੀਆਂ ਨੀਤੀਆਂ ਅਤੇ ਸੋਚ ਇਸਦੇ ਬਿਲਕੁਲ ਉਲਟ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਤੁਰੰਤ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਹਨਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਆਪਣੇ ਹੱਕਾਂ ਅਤੇ ਆਪਣੇ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਆਵਾਜ਼ ਬੁਲੰਦ ਕਰਨ।