ਤਰਨਤਾਰਨ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਤੇ ਸ਼ਾਂਤੀਪੂਰਨ ਤਰੀਕੇ ਨਾਲ ਮੁਕੰਮਲ

ਖ਼ਬਰ ਸ਼ੇਅਰ ਕਰੋ
035610
Total views : 131857

228 ਪੰਚਾਇਤਾਂ ਦੀ ਚੋਣ ਲਈ ਹੋਈ ਵੋਟਿੰਗ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਵਾਸੀਆ , ਚੋਣ ਅਮਲੇ ਦਾ ਸਫਲਤਾਪੂਰਵਕ ਚੋਣਾਂ ਲਈ ਧੰਨਵਾਦ

ਤਰਨ ਤਾਰਨ, 15 ਅਕਤੂਬਰ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)
ਤਰਨ ਤਾਰਨ ਜ਼ਿਲ੍ਹੇ ਵਿੱਚ ਪੰਚਾਇਤ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਤੇ ਸ਼ਾਂਤੀਪੂਰਨ ਤਰੀਕੇ ਨਾਲ ਮੁਕੰਮਲ ਹੋ ਗਿਆ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 228 ਪਿੰਡਾਂ ਵਿੱਚ ਵੋਟਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ, ਜਿਸ ਤਹਿਤ ਲੋਕਾਂ ਵੱਲੋਂ ਪੰਚਾਇਤਾਂ ਦੀ ਚੋਣ ਲਈ ਵੱਧ ਚੜਕੇ ਹਿੱਸਾ ਲਿਆ ਗਿਆ। ਜ਼ਿਲ੍ਹੇ ਵਿੱਚ ਪਿੰਡਾਂ ਵਿੱਚ ਲਗਭਗ 52.1 ਫੀਸਦੀ ਵੋਟਿੰਗ ਹੋਈ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਵਲੋੰ ਦਿੱਤੇ ਸਹਿਯੋਗ ਤੇ ਚੋਣ ਅਮਲੇ ਵੱਲੋਂ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣ ਦੇ ਨਾਲ ਜ਼ਿਲ੍ਹਾ ਪ੍ਰਸ਼ਾ਼ਸ਼ਨ ਸਮੁੱਚਾ ਚੋਣ ਅਮਲ ਸ਼ਾਂਤੀਪੂਰਨ ਤਰੀਕੇ ਨਾਲ ਮੁਕੰਮਲ ਕਰਨ ਵਿੱਚ ਸਫਲ ਰਿਹਾ ।
————