ਭਗਵਾਨ ਵਾਲਮੀਕਿ ਜੀ ਦੇ ਦਰਸ਼ਾਏ ਗਏ ਰਸਤੇ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
039301
Total views : 137635

ਨਗਰ ਨਿਗਮ ਵਰਕਸ਼ਾਪ ਵਿੱਚ ਹੋਈ ਆਰਤੀ ਵਿੱਚ ਹੋਏ ਸ਼ਾਮਲ
ਅੰਮ੍ਰਿਤਸਰ 16 ਅਕਤੂਬਰ'(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਨਗਰ ਨਿਗਮ ਦੀ ਵਰਕਸ਼ਾਪ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਭਗਵਾਨ ਵਾਲਮੀਕਿ ਜੀ ਦੀ ਆਰਤੀ ਕੀਤੀ। ਉਨਾਂ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਦਾਂ ਇਹ ਬਹੁਤ ਵਧੀਆ ਉਪਰਾਲਾ ਹੈ। ਉਨਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਗਏ ਰਸਤੇ ਤੇ ਚਲੀਏ ਅਤੇ ਆਪਣੇ ਜੀਵਨ ਨੂੰ ਖੁਸ਼ਹਾਲ ਬਣਾਈਏ। ਉਨਾਂ ਕਿਹਾ ਕਿ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਕਿ ਲੋੜਵੰਦਾਂ ਨੂੰ ਗਰਮ ਸੂਟਾਂ ਦੀ ਵੰਡ ਕੀਤੀ ਗਈ ਹੈ।
ਇਸ ਮੌਕੇ ਨਗਰ ਨਿਗਮ ਵਰਕਸ਼ਾਮ ਦੀ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸ: ਗੁਲਪ੍ਰੀਤ ਸਿੰਘ ਔਲਖ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਸ੍ਰੀ ਵਿਸ਼ਾਲ ਵਧਾਵਨ, ਰਿਟਾ: ਸਿਵਲ ਸਰਜਨ ਡਾ. ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਗਮ ਦੇ ਕਰਮਚਾਰੀ ਹਾਜ਼ਰ ਸਨ।