Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ

ਖ਼ਬਰ ਸ਼ੇਅਰ ਕਰੋ
050921
Total views : 167417

ਅੰਮ੍ਰਿਤਸਰ 18 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਜੋ ਕਿ ਸ੍ਰੀ ਵਾਲਮੀਕ ਤੀਰਥ ਵਿਖੇ ਬੀਤੀ ਸ਼ਾਮ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਆਤਿਸ਼ਬਾਜੀ ਦਾ ਨਜ਼ਾਰਾ ਲੈਣ ਲਈ ਤੀਰਥ ਵਿਖੇ ਪਹੁੰਚੇ, ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆਂ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ।
ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਅੰਮ੍ਰਿਤਸਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ।
ਕੈਪਸ਼ਨ : ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਸ੍ਰੀ ਵਾਲਮੀਕ ਤੀਰਥ ਵਿਖੇ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦੇ ਹੋਏ।
ਵੱਖ-ਵੱਖ ਤਸਵੀਰਾਂ
===—