Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ

ਖ਼ਬਰ ਸ਼ੇਅਰ ਕਰੋ
046264
Total views : 154289

ਤਰਨ ਤਾਰਨ, 06 ਜਨਵਰੀ-( ਡਾ. ਦਵਿੰਦਰ ਸਿੰਘ )- ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਦੇ ਸਹਿਯੋਗ ਨਾਲ ਸਬ ਜੇਲ੍ਹ ਪੱਟੀ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਜਤਿੰਦਰਪਾਲ ਸਿੰਘ, ਸੁਪਰਡੰਟ, ਸਬ ਜੇਲ੍ਹ ਪੱਟੀ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਜੱਜ ਸਾਹਿਬ ਜੀ ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਜੱਜ ਸਾਹਿਬ ਜੀ ਨੇ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ। ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।
————–