Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਦਾਣਾ ਮੰਡੀ ਜੰਡਿਆਲਾ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਘੇਰਿਆ ਮਾਰਕੀਟ ਕਮੇਟੀ ਦਫ਼ਤਰ

ਖ਼ਬਰ ਸ਼ੇਅਰ ਕਰੋ
046252
Total views : 154255

ਝੋਨੇ ਦੀ ਖਰੀਦ ਸਬੰਧੀ ਚਲ ਰਹੇ ਸਭ ਧਰਨਿਆ ਦੀ ਹਮਾਇਤ

ਜੰਡਿਆਲਾ ਗੁਰੂ, 19 ਅਕਤੂਬਰ- ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀ ਖੱਜਲ ਖ਼ੁਆਰੀ ਦੇ ਚਲਦੇ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਖਰੀਦ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਜਿਸਦੇ ਚਲਦੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜੋਨ ਤਰਸਿੱਕਾ, ਟਾਂਗਰਾ ਅਤੇ ਜੰਡਿਆਲਾ ਦੇ ਕਿਸਾਨਾਂ ਵੱਲੋਂ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਅਤੇ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਆਗੂ ਕੰਧਾਰ ਸਿੰਘ ਭੋਏਵਾਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫਤਰ ਜੰਡਿਆਲਾ ਗਰੂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਸਰਕਾਰੀ ਖਰੀਦ ਨਾ ਹੋਣ ਦੇ ਨਾਲ ਨਾਲ ਹੀ ਮਿਲਰਾਂ ਅਤੇ ਸਰਕਾਰ ਵਿਚਕਾਰ ਫਸੇ ਕੁਝ ਮਸਲਿਆਂ ਨੂੰ ਲੈ ਕੇ ਲਿਫਟਿੰਗ ਇੱਕ ਵੱਡੀ ਸਿਰਦਰਦੀ ਬਣੀ ਹੋਈ ਹੈ, ਜਿਸਦਾ ਸਰਕਾਰ ਤੁਰੰਤ ਹੱਲ ਕਰੇ। ਉਹਨਾਂ ਕਿਹਾ ਕਿ ਝੋਨੇ ਦੀ 126 ਕਿਸਮ ਨਹੀਂ ਚੱਕੀ ਜਾ ਰਹੀ ਜਦਕਿ ਇਹ ਭਗਵੰਤ ਮਾਨ ਸਰਕਾਰ ਵੱਲੋਂ ਸ਼ਿਫਾਰਿਸ਼ ਤੇ ਲਗਾਈ ਗਈ ਹੈ, ਇਸ ਦੇ ਸਬੰਧ ਵਿੱਚ ਘਟ ਜੀਲਡ ਦਾ ਮਸਲਾ ਸਰਕਾਰ ਅਤੇ ਮਿੱਲਰ ਆਪਸ ਵਿੱਚ ਬੈਠ ਕੇ ਸੁਲਝਾਉਣ ਨਾ ਕਿ ਕਿਸਾਨਾਂ ਦਾ ਆਰਥਿਕ ਨੁਕਸਾਨ ਕੀਤਾ ਜਾਵੇ। ਉਹਨਾਂ ਕਿਹਾ ਕਿ ਅੱਜ ਸ਼ੰਭੂ ਸਮੇਤ ਹੋਰ ਥਾਵਾਂ ਤੇ ਚਲ ਰਹੇ ਸੰਘਰਸ਼ ਦੀਆਂ ਕਿਸਾਨ ਮਜਦੂਰ ਸੰਬਧਿਤ ਮੰਗਾਂ ਵਿੱਚ ਐਮ. ਐਸ. ਪੀ. ਤੇ ਖਰੀਦ ਦੀ ਗਰੰਟੀ ਕਨੂੰਨ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੀ ਅਹਿਮੀਅਤ ਆਮ ਕਿਸਾਨ ਨੂੰ ਵੀ ਅੱਜ ਚੰਗੀ ਤਰ੍ਹਾਂ ਸਮਝ ਆ ਰਹੀ ਹੈ। ਆਗੂਆਂ ਦੱਸਿਆ ਕਿ 3 ਘੰਟੇ ਧਰਨਾ ਚੱਲਣ ਪਿੱਛੋਂ ਸਕੱਤਰ ਮਾਰਕੀਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਸਹਿਮਤੀ ਬਣੀ ਕਿ ਲਿਫਟਿੰਗ ਦੀ ਸਮੱਸਿਆ ਦਾ ਕੱਲ੍ਹ ਤੋਂ ਹੀ ਕਰ ਦਿੱਤਾ ਜਾਵੇਗਾ, ਖਰੀਦ ਏਜੰਸੀਆਂ ਵੱਲੋਂ ਸਰਕਾਰੀ ਖਰੀਦ ਨਾਲ ਦੀ ਨਾਲ ਹੀ ਸ਼ੁਰੂ ਕਰ ਦਿੱਤੀ ਗਈ, ਪ੍ਰਸ਼ਾਸਨ ਨੇ ਦੱਸਿਆ ਕਿ ਨਮੀ ਦੇ ਸਰਕਾਰੀ ਮਾਪਦੰਡ ਪੂਰੇ ਕਰਨ ਵਾਲੀ ਝੋਂਨੇ ਦੀ ਕਿਸੇ ਵੀ ਢੇਰੀ ਖਰੀਦ ਤੋਂ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਜਿਲ੍ਹਾ ਆਗੂ ਸੁਖਦੇਵ ਸਿੰਘ ਚਾਟੀਵਿੰਡ, ਬਲਵਿੰਦਰ ਸਿੰਘ ਰੁਮਾਣਾਚੱਕ, ਅਮਰਿੰਦਰ ਸਿੰਘ ਮਾਲੋਵਾਲ, ਬਲਦੇਵ ਸਿੰਘ ਭੰਗੂ, ਰਣਜੀਤ ਸਿੰਘ ਚਾਟੀਵਿੰਡ, ਗੁਰਭੇਜ ਸਿੰਘ ਭੀਲੋਵਾਲ, ਰੇਸ਼ਮ ਸਿੰਘ ਜੋਗਾ ਸਿੰਘ ਵਾਲਾ, ਪਰਗਟ ਸਿੰਘ ਗੁਨੋਵਾਲ ਸਮੇਤ ਵੱਖ ਵੱਖ ਜੋਨਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਿਰ ਰਹੇ।