Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਵਿੱਚ ਨਵੀਂ ਕਮੇਟੀ ਦਾ ਕੀਤਾ ਗਿਆ ਗਠਨ-

ਖ਼ਬਰ ਸ਼ੇਅਰ ਕਰੋ
043980
Total views : 148964

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਵਿੱਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ।
ਜੰਡਿਆਲਾ ਗੁਰੂ, 24 ਅਕਤੂਬਰ-(ਸਿਕੰਦਰ ਮਾਨ)- ਅੱਜ BKU ਏਕਤਾ ਸਿੱਧੂਪੁਰ ਦੇ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਵਿੱਚ ਬਲਾਕ ਆਗੂ ਸਤਨਾਮ ਸਿੰਘ ਧਾਰੜ ਦੀ ਅਗਵਾਈ ਹੇਠ, ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਹਰਮੀਤ ਸਿੰਘ ਧੀਰੇਕੋਟ ਵੱਲੋਂ ਕਿਹਾ ਗਿਆ ਕਿ ਜੱਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਵਾਸੀਆਂ ਵੱਲੋਂ ਵੱਡੇ ਪੱਧਰ ਤੇ ਜੱਥੇਬੰਦੀ ਦਾ ਪੱਲਾ ਫੜਿਆ ਗਿਆ ਤੇ ਵਿਸ਼ਵਾਸ ਦਵਾਇਆ ਗਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਡੱਟਕੇ ਸੰਘਰਸ਼ ਕਰਨਗੇ ਤੇ ਜੱਥੇਬੰਦੀ ਦੇ ਮੋਢੇ ਨਾਲ ਮੋਢਾ ਜੋੜ ਕੇ ਚਲਣਗੇ। ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ BKU ਏਕਤਾ ਸਿੱਧੂਪੁਰ ਵੱਡੇ ਪੱਧਰ ਤੇ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ, ਚਾਹੇ ਪੰਜਾਬ ਦੀ ਮਾਨ ਸਰਕਾਰ ਹੋਵੇ, ਜਾਂ ਕੇਂਦਰ ਦੀ ਮੋਦੀ ਸਰਕਾਰ ਹੋਵੇ। ਸਰਕਾਰਾਂ ਵੱਲੋਂ ਆਮ ਲੋਕਾਂ ਲਈ ਕੀਤੀਆਂ ਵਧੀਕੀਆਂ ਅਤੇ ਧੱਕੇਸ਼ਾਹੀ ਵਿਰੁੱਧ ਜੱਥੇਬੰਦੀ ਅਵਾਜ਼ ਬੁਲੰਦ ਕਰਦੀ ਰਹੇਗੀ। ਤੇ ਜਿਹੜਾ ਸੰਘਰਸ਼ ਖਨੌਰੀ ਅਤੇ ਸ਼ੰਬੂ ਬਾਰਡਰ ਤੇ ਲੜਿਆ ਜਾ ਰਿਹਾ ਉਸਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਪਿੰਡ ਜੱਬੋਵਾਲ ਵਿੱਚ ਚੋਣ ਕਰਵਾ ਕੇ ਸਰਬ ਸੰਮਤੀ ਨਾਲ ਪ੍ਰਧਾਨ ਇਕਬਾਲ ਸਿੰਘ, ਸਕੱਤਰ ਸਤਨਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ, ਖਜਾਨਚੀ ਅੰਮ੍ਰਿਤਪਾਲ ਸਿੰਘ, ਸਹਾਇਕ ਸਕੱਤਰ ਆਸਾ ਸਿੰਘ, ਸਹਾਇਕ ਖਜਾਨਚੀ ਸੁਖਦੇਵ ਸਿੰਘ, ਪ੍ਰੈਸ ਸਕੱਤਰ ਸੁਖਜਿੰਦਰ ਸਿੰਘ, it-cell ਸੁੱਚਾ ਸਿੰਘ ਨੂੰ ਬਣਾਇਆ ਗਿਆ।